ਮਨਪ੍ਰਰੀਤ ਸਿੰਘ ਗਿੱਲ, ਬਾਲਿਆਂਵਾਲੀ : ਅੱਜ ਨੇੜਲੇ ਪਿੰਡ ਨੰਦਗੜ੍ਹ ਕੋਟੜਾ ਵਿਖੇ ਅੌਰਤਾਂ ਵਲੋਂ ਵਿਸ਼ਾਲ ਇਕੱਠ ਕਰਕੇ ਪ੍ਰਰਾਈਵੇਟ ਫਾਈਨਾਂਸ ਕੰਪਨੀਆਂ ਦਾ ਬਾਈਕਾਟ ਕਰਦਿਆਂ ਉਨ੍ਹਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪਿੰਡ ਦੇ ਪੰਚ ਸੁਖਮੰਦਰ ਸਿੰਘ ਬੂਸਰ, ਗੁਰਭੇਜ ਸੰਧੂ ਚੇਅਰਮੈਨ ਇਨਸਾਫ ਦੀ ਲਹਿਰ ਖਾਤੇਦਾਰ ਯੂਨੀਅਨ ਅਤੇ ਦਰਸ਼ਨਾ ਜੋਸ਼ੀ ਸੂਬਾ ਪ੍ਰਧਾਨ ਨੇ ਕਿਹਾ ਕਿ ਜੋ ਪ੍ਰਰਾਈਵੇਟ ਕੰਪਨੀਆਂ ਵਾਲੇ ਪਿੰਡਾਂ ਦੇ ਗਰੀਬ ਲੋਕਾਂ ਨੰੰੂ ਲੋਨ ਦੇ ਝਾਂਸੇ 'ਚ ਫਸਾ ਕੇ ਭਾਰੀ ਵਿਆਜ ਵਸੂਲ ਕਰਦੀਆਂ ਹਨ। ਉਨ੍ਹਾਂ ਦੇ ਮੁਲਾਜ਼ਮ ਕਿਸ਼ਤਾਂ ਭਰਵਾਉਣ ਲਈ ਲੋਕਾਂ ਨੂੰ ਘਰਾਂ 'ਚ ਆ ਕੇ ਡਰਾ-ਧਮਕਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਿਸ਼ਤ ਲੈਣ ਆਉਣ ਵਾਲੇ ਮੁਲਾਜ਼ਮ ਦਾ ਪਿੰਡ ਵਿਚ ਿਘਰਾਉ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਲੋਕ ਬੇਰੁਜ਼ਗਾਰ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪਏ ਹਨ। ਅਜਿਹੀ ਹਾਲਤ ਵਿਚ ਉਹ ਲੋਨ ਦੀਆਂ ਕਿਸ਼ਤਾਂ ਕਿਸ ਤਰ੍ਹਾਂ ਭਰ ਸਕਦੇ ਹਨ। ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਲੋਕਾਂ ਨੂੰ ਇਨ੍ਹਾਂ ਕੰਪਨੀਆਂ ਦੇ ਚੁੰਗਲ 'ਚੋਂ ਕੱਿਢਆ ਜਾਵੇ ਅਤੇ 1-1 ਲੱਖ ਰੁ: ਦੀ ਗਰੀਬਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੰਪਨੀਆਂ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਤਾਂ ਸਾਰੇ ਪਿੰਡਾਂ 'ਚ ਤਿੱਖਾ ਸੰਘਰਸ਼ ਵਿੱਿਢਆ ਜਾਵੇਗਾ।