ਭੋਲਾ ਸਿੰਘ ਮਾਨ, ਮੌੜ ਮੰਡੀ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਬਲਾਕ ਮੌੜ ਵੱਲੋਂ ਪ੍ਰਧਾਨ ਅਮਰਜੀਤ ਕੌਰ ਭਾਈ ਬਖਤੌਰ ਦੀ ਅਗਵਾਈ ਹੇਠ ਕੈਬਨਿਟ ਦੇੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ ਭਰਵੀਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਵੱਲੋਂ ਸੀਡੀਪੀਓ ਮੌੜ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਅਮਰਜੀਤ ਕੌਰ ਭਾਈ ਬਖਤੌਰ ਨੇ ਕਿਹਾ ਕਿ ਆਂਗਨਵਾੜੀ ਮੁਲਾਜ਼ਮਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਮਿਸ਼ਨ ਫਤਿਹ ਦੇ ਤਹਿਤ ਬਿਨਾਂ ਸਰਕਾਰੀ ਸਹਾਇਤਾ ਦੇ ਬਾਵਜੂਦ ਆਪਣੀ ਜਾਨ ਜ਼ੋਖ਼ਮ 'ਚ ਪਾ ਕੇ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ, ਪ੍ਰੰਤੂ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਨਵੇਂ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਨ 2017 'ਚ ਸਰਕਾਰ ਨੇ 3 ਸਾਲ ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਰੀ-ਪ੍ਰਰਾਇਮਰੀ ਜਮਾਤਾਂ ਦਾ ਅਧਿਕਾਰ ਆਂਗਨਵਾੜੀ ਵਰਕਰਾਂ ਦੇ ਹਵਾਲੇ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਫਿਰ ਤਿੰਨ ਸਾਲ ਬਾਅਦ ਸਰਕਾਰ ਵੱਲੋਂ ਪ੍ਰਰੀ-ਪ੍ਰਰਾਇਮਰੀ ਅਧਿਕਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕਰ ਦਿੱਤਾ ਹੈ, ਜਿਸ ਨਾਲ ਮੁੜ ਤੋਂ ਆਂਗਨਵਾੜੀ ਵਰਕਰਾਂ ਦੇ ਰੁਜ਼ਗਾਰ ਨੂੰ ਵੱਡਾ ਖਤਰਾ ਬਣ ਗਿਆ ਹੈ। ਉਨ੍ਹਾਂ ਆਪਣਾ ਰੋਸ ਜਾਹਰ ਕਰਦੇ ਹੋਏ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਦੀਆਂ ਸੇਵਾਵਾਂ ਨੂੰ ਦਰ ਕਿਨਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਪਣੇ ਹੱਕਾਂ ਦੀ ਰਾਖੀ ਲਈ 2 ਅਕਤੂਬਰ ਤੋਂ ਆਪਣੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਦਾ ਿਘਰਾਓ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮਨਜੀਤ ਕੌਰ ਸੈਕਟਰੀ, ਪਰਵਿੰਦਰ ਕੌਰ, ਗੁਰਜੀਤ ਕੌਰ, ਮਲਕੀਤ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਗੁਰਜੀਤ ਕੌਰ, ਪੂਜਾ, ਰਾਜਵਿੰਦਰ ਕੌਰ ਤੋਂ ਇਲਾਵਾ ਵਰਕਰ 'ਤੇ ਹੈਲਪਰ ਮੌਜੂਦ ਸਨ।