ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਮੇਂ ਦੀ ਮੁੱਖ ਲੋੜ : ਬੂਟਾ ਸਿੰਘ ਸੰਦੋਹਾ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਮੇਂ ਦੀ ਮੁੱਖ ਲੋੜ :- ਬੂਟਾ ਸਿੰਘ ਸੰਦੋਹਾ
Publish Date: Wed, 04 Nov 2026 06:01 PM (IST)
Updated Date: Wed, 04 Nov 2026 06:02 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨ ਦੇ ਮਕਸਦ ਨਾਲ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਭੂੰਦੜ ਦੇ ਸਰਕਾਰੀ ਸਕੂਲ ਦੇ ਬੱਚਿਆਂ ਲਈ ਸਮਾਰਟ ਰੂਮ ਦੇ ਉਦਘਾਟਨ ਮੌਕੇ ਪੱਥਰ ਰੱਖਣ ਦੀ ਰਸਮ ਅਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਮੇਨ ਵਿੰਗ ਦੀ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਰੀਬਨ ਕੱਟਣ ਦੀ ਰਸਮ ਅਦਾ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੁੰਦੀ ਹੈ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਕੂਲਾਂ ਦੇ ਮਾਹੌਲ ਨੂੰ ਸੁਧਾਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਪੜ੍ਹ-ਲਿਖ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣ। ਇਸ ਮੌਕੇ ਹੈੱਡਮਾਸਟਰ ਨਿਰਭੈ ਸਿੰਘ ਨੇ ਮੁੱਖ ਮਹਿਮਾਨ ਬੂਟਾ ਸਿੰਘ ਸੰਦੋਹਾ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਬਲਾਕ ਸੰਮਤੀ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ, ਸਰਪੰਚ ਸਰਬਜੀਤ ਕੌਰ, ਸਰਪੰਚ ਰਾਜਵਿੰਦਰ ਸਿੰਘ ਰਾਮਪੁਰਾ, ਸੁੱਚਾ ਸਿੰਘ, ਯੋਧਾ ਸਿੰਘ, ਬਲਾਕ ਪ੍ਰਧਾਨ ਮਲਕੀਤ ਸਿੰਘ, ਗੁਰਦੀਪ ਸਿੰਘ, ਹਰਪਿੰਦਰ ਸਿੰਘ ਤੋਂ ਇਲਾਵਾ ਪਿੰਡ ਦੀ ਸਮੁੱਚੀ ਪੰਚਾਇਤ, ਪਤਵੰਤੇ ਸੱਜਣ ਹਾਜ਼ਰ ਸਨ।