ਸੜਕ ਹਾਦਸੇ ’ਚ PT ਅਧਿਆਪਕ ਤੇ ਫੁੱਟਬਾਲ ਖਿਡਾਰੀ ਅੰਮ੍ਰਿਤਪਾਲ ਸਿੰਘ ਜੱਗੂ ਦੀ ਦਰਦਨਾਕ ਮੌਤ, ਕਾਰ ਨਾਲ ਟੱਕਰ ਕਾਰਨ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਜੱਗੂ ਸਕੂਲ ਵਿੱਚ ਛੁੱਟੀ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਖਿਡਾਰੀਆਂ ਨੂੰ ਫੁੱਟਬਾਲ ਦੀ ਪ੍ਰੈਕਟਿਸ ਕਰਵਾ ਕੇ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਪਿੰਡ ਗੁਮਟੀ ਅਤੇ ਦਿਆਲਪੁਰਾ ਮਿਰਜ਼ਾ ਵਿਚਕਾਰ ਮੁੱਖ ਸੜਕ 'ਤੇ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਇਲਾਜ ਲਈ ਆਦੇਸ਼ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Publish Date: Sun, 30 Aug 2026 04:15 PM (IST)
Updated Date: Sun, 30 Aug 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ। ਸਰਕਾਰੀ ਹਾਈ ਸਕੂਲ ਜੰਗਿਆਣਾ ਵਿਖੇ ਪੀਟੀ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਨਥਾਣਾ ਨਿਵਾਸੀ ਅੰਮ੍ਰਿਤਪਾਲ ਸਿੰਘ ਜੱਗੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸਾ ਸ਼ਨੀਵਾਰ ਨੂੰ ਪਿੰਡ ਗੁਮਟੀ ਅਤੇ ਦਿਆਲਪੁਰਾ ਮਿਰਜ਼ਾ ਵਿਚਕਾਰ ਮੁੱਖ ਸੜਕ 'ਤੇ ਹੋਇਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਜੱਗੂ ਸਕੂਲ ਵਿੱਚ ਛੁੱਟੀ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਖਿਡਾਰੀਆਂ ਨੂੰ ਫੁੱਟਬਾਲ ਦੀ ਪ੍ਰੈਕਟਿਸ ਕਰਵਾ ਕੇ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਪਿੰਡ ਗੁਮਟੀ ਅਤੇ ਦਿਆਲਪੁਰਾ ਮਿਰਜ਼ਾ ਵਿਚਕਾਰ ਮੁੱਖ ਸੜਕ 'ਤੇ ਉਨ੍ਹਾਂ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਇਲਾਜ ਲਈ ਆਦੇਸ਼ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੰਜਾਬ ਅਤੇ ਯੂਨੀਵਰਸਿਟੀ ਪੱਧਰ 'ਤੇ ਖੇਡ ਚੁੱਕੇ ਸਨ ਫੁੱਟਬਾਲ
ਅੰਮ੍ਰਿਤਪਾਲ ਸਿੰਘ ਜੱਗੂ ਫੁੱਟਬਾਲ ਦੇ ਪ੍ਰਤਿਭਾਵਾਨ ਖਿਡਾਰੀ ਅਤੇ ਕੋਚ ਸਨ। ਉਨ੍ਹਾਂ ਨੇ ਪੰਜਾਬ ਅਤੇ ਯੂਨੀਵਰਸਿਟੀ ਪੱਧਰ 'ਤੇ ਫੁੱਟਬਾਲ ਖੇਡੀ ਸੀ। ਉਹ ਲੰਬੇ ਸਮੇਂ ਤੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਫੁੱਟਬਾਲ ਦੀ ਸਿਖਲਾਈ ਵੀ ਦੇ ਰਹੇ ਸਨ।
ਉਨ੍ਹਾਂ ਦੇ ਦੇਹਾਂਤ ਨਾਲ ਸਿੱਖਿਆ ਅਤੇ ਖੇਡ ਜਗਤ ਦੇ ਨਾਲ-ਨਾਲ ਇਲਾਕੇ ਵਿੱਚ ਵੀ ਸੋਗ ਦੀ ਲਹਿਰ ਹੈ। ਹਾਦਸੇ ਦੀ ਸੂਚਨਾ ਮਿਲਣ 'ਤੇ ਭਗਤਾ ਭਾਈਕਾ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।