ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ ਤਲਵੰਡੀ ਸਾਬੋ ਹਲਕੇ ਤੋਂ ਪ੍ਰੋ. ਬਲਜਿੰਦਰ ਕੌਰ 'ਤੇ ਫਿਰ ਜਤਾਇਆ ਭਰੋਸਾ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਕੈਬਨਿਟ ਰੈਂਕ ਨੂੰ ਲਗਾਤਾਰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ
Publish Date: Sat, 31 Oct 2026 01:10 PM (IST)
Updated Date: Sat, 31 Oct 2026 01:15 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾਂ ਮੰਡੀ/ ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਕੈਬਨਿਟ ਰੈਂਕ ਨੂੰ ਲਗਾਤਾਰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਨੂੰ ਮੁੜ ਟਿਕਟ ਮਿਲਣ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਹਲਕੇ ਅੰਦਰ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਪਾਰਟੀ ਵਰਕਰਾਂ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਵਰਕਰਾਂ ਵਿੱਚ ਪ੍ਰੋ. ਬਲਜਿੰਦਰ ਕੌਰ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰੇ ਜਾਣ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਨਾਲ ਜੁੜੇ ਆਗੂ ਅਤੇ ਵਰਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਵਿੱਚ ਜੁਟ ਗਏ ਹਨ। ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰੋਫੈਸਰ ਬਲਜਿੰਦਰ ਕੌਰ ਹੀ ਨਹੀਂ ਉਨ੍ਹਾਂ ਦਾ ਪੂਰਾ ਪਰਿਵਾਰ ਲਗਾਤਾਰ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਾਮਲ ਹੁੰਦੀ ਰਹੇ ਹਨ, ਇਸ ਲਈ ਤੀਜੀ ਵਾਰ ਜਿੱਤ ਹਾਸਲ ਕਰਕੇ ਪ੍ਰੋਫੈਸਰ ਬਲਜਿੰਦਰ ਕੌਰ ਇਤਿਹਾਸ ਸਿਰਜੇਗੀ।