16 ਸਾਲ ਤਕ ਦੇ ਬੱਚਿਆਂ ਦਾ ਟੀਕਾਕਰਨ ਜ਼ਰੂਰੀ
ਜਨਮ ਤੋਂ ਲੈ ਕੇ 16 ਸਾਲ ਤਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਜਰੂਰੀ
Publish Date: Wed, 25 Mar 2026 04:41 PM (IST)
Updated Date: Thu, 26 Mar 2026 04:00 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ. ਮੀਨਾਕਸ਼ੀ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਦੇਖ-ਰੇਖ ’ਚ ਜ਼ਿਲ੍ਹਾ ਬਠਿੰਡਾ ’ਚ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ ਸਬੰਧੀ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਹ ਟੀਕਾਕਰਨ ਹਰ ਹਫ਼ਤੇ ਬੁੱਧਵਾਰ ਕੀਤਾ ਜਾਂਦਾ ਹੈ। ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਗਰਭਵਤੀਆਂ ਦੇ ਵੀ ਟੈਟਨੈੱਸ ਦੇ ਟੀਕੇ ਲਗਾਏ ਜਾਂਦੇ ਹਨ। ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਦਾ ਸੌ ਫੀਸਦੀ ਟੀਚਾ ਪ੍ਰਾਪਤ ਕੀਤਾ ਜਾਵੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਕਿਹਾ ਕਿ ਗਰਭ ਦੌਰਾਨ ਗਰਭਵਤੀ ਮਾਵਾਂ ਨੂੰ ਟੈਟਨੈੱਸ ਦੇ ਟੀਕੇ ਲਗਵਾਉਣ ਨਾਲ ਮਾਂ ਅਤੇ ਬੱਚੇ ਨੂੰ ਟੈਟਨੈੱਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ। ਬੱਚੇ ਨੂੰ ਜਨਮ ਤੋਂ ਤੁਰੰਤ ਬਾਅਦ ਬੀਸੀਜੀ, ਪੋਲੀਓ ਬੂੰਦਾ ਅਤੇ ਹੈਪੇਟਾਈਟਸ ਦਾ ਟੀਕਾਕਰਨ, ਡੇਢ, ਢਾਈ ਤੇ ਸਾਢੇ ਤਿੰਨ ਮਹੀਨੇ ਅਤੇ ਪੇਟਾਵੈਲੈਂਟ, ਪੋਲੀਓ ਬੂੰਦਾਂ ਅਤੇ ਰੋਟਾ ਨਿਮੋਕੋਕਲ, ਨੌ ਮਹੀਨੇ ਪੂਰੇ ਹੋਣ ਤੇ ਐੱਮਆਰ., ਨਿਮੋਕੋਕਲ ਤੇ ਵਿਟਾਮਿਨ ਏ, 16 ਮਹੀਨੇ ਤੋਂ 2 ਸਾਲ ਐਮਆਰ., ਡੀਪੀਟੀ., ਪੋਲੀਓ ਅਤੇ ਵਿਟਾਮਿਨ ਏ ਜ਼ਰੂਰ ਲਗਵਾਓ। ਪੰਜ ਸਾਲ ਤੇ ਡੀਪੀਟੀ ਦੂਜੀ ਬੂਸਟਰ, 10 ਅਤੇ 16 ਸਾਲ ਤੇ ਟੀਡੀ ਦਾ ਟੀਕਾਕਰਨ ਕਰਵਾਓ।