12 ਕਿੱਲੋ ਭੁੱਕੀ ਸਮੇਤ ਇਕ ਮੁਲਜ਼ਮ ਕਾਬੂ
12 ਕਿੱਲੋ ਭੁੱਕੀ ਸਮੇਤ ਇਕ ਕਾਬੂ
Publish Date: Mon, 19 Jan 2026 04:21 PM (IST)
Updated Date: Tue, 20 Jan 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜੀਆਰਪੀ ਬਠਿੰਡਾ ਪੁਲਿਸ ਨੇ ਰੇਲਵੇ ਸਟੇਸ਼ਨ ਮੌੜ ‘ਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 12 ਕਿੱਲੋ ਭੁੱਕੀ ਸਣੇ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਦੋਸ਼ੀ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੀਆਰਪੀ ਬਠਿੰਡਾ ਦੇ ਅਨੁਸਾਰ ਪੁਲਿਸ ਪਾਰਟੀ ਨੇ ਰੇਲਵੇ ਸਟੇਸ਼ਨ ਮੌੜ ’ਤੇ ਨਾਕੇਬੰਦੀ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋ 12 ਕਿੱਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਉਰਫ਼ ਗੋਗੀ ਵਾਸੀ ਪਿੰਡ ਪਖਰਵਾੜ (ਕਿਸ਼ਨਗੜ੍ਹ), ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਵਜੋਂ ਹੋਈ।ਪੁਲਿਸ ਨੇ ਥਾਣਾ ਜੀਆਰਪੀ ਬਠਿੰਡਾ ਵਿਚ ਉਕਤ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਜਾਣਕਾਰੀ ਹਾਸਲ ਹੋ ਸਕੇ।