128 ਗ੍ਰਾਮ ਹੈਰੋਇਨ ਸਣੇ ਇਕ ਕਾਬੂ
128 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Tue, 03 Feb 2026 04:29 PM (IST)
Updated Date: Wed, 04 Feb 2026 04:02 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੂੰ ਇਕ ਹੋਰ ਸਫ਼ਲਤਾ ਹਾਸਲ ਹੋਈ ਹੈ। ਸੀਆਈਏ ਸਟਾਫ਼ ਬਠਿੰਡਾ ਨੇ 128 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਪੱਕਾ ਕਲਾਂ ਨਿਵਾਸੀ ਸੰਤ ਰਾਮ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸੀਆਈਏ ਸਟਾਫ਼ ਦੇ ਏਐੱਸਆਈ ਜਗਦੇਵ ਸਿੰਘ ਨੇ ਪੁਲਿਸ ਟੀਮ ਨਾਲ ਗਸ਼ਤ ਦੌਰਾਨ ਜਲੇਬੀ ਚੌਕ ਨੇੜੇ ਇਕ ਨੌਜਵਾਨ ਦੀ ਸ਼ੱਕ ਪੈਣ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 128 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਮਾਮਲੇ ਦੀ ਪੁਸ਼ਟੀ ਕਰਦਿਆਂ ਡੀਐੱਸਪੀ ਸੰਦੀਪ ਭਾਟੀ ਨੇ ਉਕਤ ਦੋਸ਼ੀ ਖ਼ਿਲਾਫ਼ ਇਸ ਤੋਂ ਪਹਿਲਾਂ ਥਾਣਾ ਰਾਮਾ, ਥਾਣਾ ਸੰਗਤ ਤੇ ਥਾਣਾ ਨੰਦਗੜ੍ਹ ’ਚ ਐੱਨਡੀਪੀਐੱਸ ਐਕਟ ਦੇ ਤਿੰਨ ਕੇਸ ਦਰਜ ਹਨ। ਡੀਐੱਸਪੀ ਨੇ ਹੋਰ ਦੱਸਿਆ ਕਿ ਪੁਲਿਸ ਵੱਲੋਂ ਇਸ ਗੱਲ ਦੀ ਡੂੰਘੀ ਜਾਂਚ ਜਾਰੀ ਹੈ ਕਿ ਬਰਾਮਦ ਕੀਤੀ ਹੈਰੋਇਨ ਕਿਨ੍ਹਾਂ ਨੂੰ ਸਪਲਾਈ ਕੀਤੀ ਜਾਣੀ ਸੀ ਤੇ ਇਸ ਦੇ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹਨ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਬੇਨਕਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦਾ ਡੋਪ ਟੈਸਟ ਕਰਵਾਇਆ ਜਾਵੇਗਾ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਹ ਖੁਦ ਨਸ਼ਾ ਕਰਦਾ ਹੈ ਜਾਂ ਨਹੀਂ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ’ਚ ਨਸ਼ੇ ਖ਼ਿਲਾਫ਼ ਅਭਿਆਨ ਲਗਾਤਾਰ ਜਾਰੀ ਰਹੇਗਾ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ੇ ਨਾਲ ਸੰਬੰਧਤ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮਾਜ ਨੂੰ ਨਸ਼ਾਮੁਕਤ ਬਣਾਇਆ ਜਾ ਸਕੇ।