19ਵਾਂ ਵਿਰਾਸਤੀ ਮੇਲਾ 13 ਮਾਰਚ ਤੋਂ ਹੋਵੇਗਾ ਸ਼ੁਰੂ
13 ਤੋਂ 15 ਮਾਰਚ ਤਕ ਪਿੰਡ ਜੈਪਾਲਗੜ੍ਹ ਵਿਚ ਕਰਵਾਇਆ ਜਾਵੇਗਾ: ਡਿਪਟੀ ਕਮਿਸ਼ਨਰ
Publish Date: Fri, 06 Feb 2026 04:53 PM (IST)
Updated Date: Sat, 07 Feb 2026 04:02 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ 19ਵਾਂ ਵਿਰਾਸਤ ਮੇਲਾ 2026 ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 13 ਮਾਰਚ ਤੋਂ 15 ਮਾਰਚ ਤਕ ਕਰਾਇਆ ਜਾਵੇਗਾ। ਸੱਭਿਆਚਾਰਕ ਗਤੀਵਿਧੀਆਂ, ਪਤੰਗਬਾਜ਼ੀ, ਰਵਾਇਤੀ ਪਕਵਾਨ, ਲੋਕ ਨਾਚ ਆਦਿ ਦੇ ਨਾਲ ਨਾਲ ਗਾਇਕ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਖਿੱਚ ਦਾ ਕੇਂਦਰ ਰਹਿਣਗੇ। ਇਹ ਜਾਣਕਾਰੀ ਡੀਸੀ ਬਠਿੰਡਾ ਰਾਜੇਸ਼ ਧੀਮਾਨ ਨੇ ਮੇਲਾ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਸੱਭਿਆਚਾਰਕ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ, ਪੁਰਾਤਨ ਵਿਰਾਸਤ ਅਤੇ ਰਵਾਇਤਾਂ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀਆਂ ਕਰਵਾਈਆਂ ਜਾਣਗੀਆਂ। ਮੇਲੇ ਚ ਰਵਾਇਤੀ ਖੇਡਾਂ, ਲੋਕ ਨਾਚ ਤੇ ਪੰਜਾਬੀ ਵਿਰਸੇ ਦੀਆਂ ਵੱਖ-ਵੱਖ ਵੰਨਗੀਆਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ। ਡੀਸੀ ਨੇ ਦੱਸਿਆ ਕਿ ਮੇਲੇ ਚ ਹੋਰਨਾਂ ਸੂਬਿਆਂ ਤੋਂ ਵੀ ਸੱਭਿਆਚਾਰਕ ਟੀਮਾਂ ਨੂੰ ਇਸ ਸਮਾਗਮ ਚ ਭਾਗ ਲੈਣ ਲਈ ਨਿੱਘਾ ਸੱਦਾ ਦਿੱਤਾ ਦਿੱਤਾ ਜਾਵੇਗਾ। ਨਾਲ ਹੀ ਪਹਿਲਾਂ ਤੋਂ ਹੀ ਮੇਲੇ ’ਚ ਕਰਵਾਏ ਜਾਂਦੇ ਦਸਤੂਰਾਂ ਮੁਤਾਬਕ ਹੋਰ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਚ ਭਾਗ ਲੈਣ ਤੇ ਇਸ ਦਾ ਆਨੰਦ ਮਾਨਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਅਭਿਨਵ ਗੋਇਲ, ਮੁੱਖ ਮੰਤਰੀ ਫ਼ੀਲਡ ਅਫਸਰ ਰਮਨਜੀਤ, ਡੀਐੱਸਪੀ ਕਰਮਜੀਤ ਸਿੰਘ, ਸਿਵਲ ਸਰਜਨ ਡਾ. ਤਪਿੰਦਰਜੋਤ ਕੌਸ਼ਲ, ਹਰਵਿੰਦਰ ਸਿੰਘ ਖਾਲਸਾ ਪ੍ਰਧਾਨ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ,*ਚਮਕੌਰ ਸਿੰਘ ਮਾਨ ਅਤੇ ਰਾਮ ਪ੍ਰਕਾਸ਼ ਜਿੰਦਲ ਮੇਲਾ ਕਮੇਟੀ ਮੈਂਬਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।