- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ ਵਿਖੇ 20ਵੀਂ ਐਥਲੈਟਿਕਸ ਮੀਟ ਕਰਵਾਈ

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ, ਬਠਿੰਡਾ ਵਿਖੇ 20ਵੀਂ ਐਥਲੈਟਿਕਸ ਮੀਟ ਕਰਵਾਈ ਗਈ। ਇਹ ਐਥਲੈਟਿਕਸ ਮੀਟ ਪ੍ਰੋ. ਰਾਜਵਿੰਦਰ ਸਿੰਘ ਅਤੇ ਪ੍ਰੋ. ਸੁਖਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਬੀਪੀਐਡ ਭਾਗ ਦੂਜਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਮੀਟ ਵਿਚ ਅਰਜਨਾ ਅਵਾਰਡੀ ਅਰਪਿੰਦਰ ਸਿੰਘ ਨੇ
ਮੁੱਖ ਮਹਿਮਾਨ ਦੇ ਰੂਪ ਵਿਚ ਸ਼ਿਰਕਤ ਕੀਤੀ। ਮੁੱਖ ਮਹਿਮਾਨ ਦੇ ਵੱਖ-ਵੱਖ ਹਾਊਸਾਂ ਤੋਂ ਸਲਾਮੀ ਲੈਣ ਉਪਰੰਤ ਉਨ੍ਹਾਂ ਨੇ ਆਪਣੇ ਜੀਵਨ ਦੇ ਅਤਿ ਮਹੱਤਵਪੂਰਨ ਤਜਰਬੇ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾਂ ਸਕੇਪੀਐਸ ਬਰਾੜ ਅਤੇ ਸਾਬਕਾ ਅੰਤਰਰਾਸ਼ਟਰੀ ਐਥਲੀਟ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਮਾਲਵਾ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਆਏ ਹੋਏ ਮਹਿਮਾਨਾ ਦਾ ਸਵਾਗਤ ਕੀਤਾ। ਮਾਲਵਾ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਦੇ ਡੀਨ ਆਰਸੀ ਸ਼ਰਮਾ ਅਤੇ ਮਾਲਵਾ ਕਾਲਜ ਦੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਾਲਜ ਦੀਆਂ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ ’ਤੇ ਚਾਣਨਾ ਪਾਇਆ।
ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ ਦੇ ਡੀਨ ਆਰਸੀ ਸ਼ਰਮਾ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਹਰਵਿੰਦਰ ਸਿੰਘ ਅਤੇ ਪ੍ਰੋ. ਪ੍ਰਿਯੰਕਾ ਸਿੰਘ ਵੱਲੋਂ ਬਾਖੁਬੀ ਨਿਭਾਈ ਗਈ। ਇਨਾਮ ਵੰਡ ਸਮਾਗਮ ’ਚ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫਸਰ, ਬਠਿੰਡਾ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ, ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਾਲਜ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਮਨ ਕੁਮਾਰ ਸਿੰਗਲਾ, ਵਾਇਸ ਪ੍ਰਧਾਨ ਰਾਕੇਸ਼ ਗੋਇਲ ਅਤੇ ਮੈਬਰ ਕਰਨਵੀਰ ਸਿੰਘ ਬਰਾੜ ਨੇ ਵੀ ਇਸ ਐਥਲੈਟਿਕਸ ਮੀਟ ਵਿਚ ਸ਼ਿਰਕਤ ਕਰਕੇ ਇਸ ਐਥਲੈਟਿਕਸ ਮੀਟ ਦੀ ਸੋਭਾ ਵਧਾਈ। ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ
ਐਥਲੈਟਿਕਸ ਮੀਟ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ੰਸਾ ਕੀਤੀ। ਟ੍ਰੈਕ ਅਤੇ ਫੀਲਡ ਇਵੈਂਟ ਵਿਚ 100, 200, 400 ਅਤੇ 800 ਮੀਟਰ ਦੀਆਂ ਦੌੜਾਂ, ਗੋਲਾ ਸੁੱਟਣਾ, ਉੱਚੀ ਛਾਲ, ਲੰਬੀ ਛਾਲ, ਰੱਸਾਕਸੀ ਦੇ ਮੁਕਾਬਲੇ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਗਰੀਸ਼ ਸ਼ਰਮਾ, ਪ੍ਰੋ. ਜਗਦੀਪ ਸਿੰਘ, ਪ੍ਰੋ. ਜਗਦੀਪ ਸਿੰਘ ਮਨੀ, ਪ੍ਰੋ. ਅਰਸ਼ਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਸੁਖਦੀਪ ਕੌਰ, ਪ੍ਰੋ.ਅਜੈ ਕੁਮਾਰ ਅਤੇ ਪ੍ਰੋ. ਸੁਖਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਲੜਕੀਆਂ ਦੇ ਵਰਗ ਵਿਚ ਲਵਪ੍ਰੀਤ ਕੌਰ (ਮਾਲਵਾ ਕਾਲਜ) ਅਤੇ ਜਸਪ੍ਰੀਤ ਕੌਰ (ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ) ਲੜਕਿਆਂ ਦੇ ਵਰਗ ਵਿਚ ਮੋਹਿਤ (ਮਾਲਵਾ ਕਾਲਜ) ਅਤੇ ਪ੍ਰਮਵੀਰਸਿੰਘ ਤੇ ਸਿਮਰਨਜੀਤ ਸਿੰਘ (ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ) ਬੈਸਟ ਐਥਲੀਟ ਐਲਾਨੇ ਗਏ। ਮਹਾਰਾਜਾ ਰਣਜੀਤ ਸਿੰਘ ਹਾਊਸ (ਮਾਲਵਾ ਕਾਲਜ) ਸ਼ਹੀਦ ਭਗਤ ਸਿੰਘ ਹਾਊਸ (ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ) ਨੂੰ ਬੈਸਟ ਹਾਊਸ ਐਲਾਨ ਕੀਤਾ ਗਿਆ। ਡਾ. ਆਂਚਲ ਮੁਖੀ ਮੈਨੇਜਮੈਂਟ ਤੇ ਕਾਮਰਸ ਵਿਭਾਗ, ਜਸਵੀਰ ਕੌਰ ਮੁਖੀ ਆਰਟਸ ਵਿਭਾਗ ਅਤੇ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।