- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
23 ਫ਼ਰਵਰੀ ਨੂੰ ਸ਼ਹੀਦ ਭਗਤ ਸਿੰਘ ਇਨਕਲੇਵ ਲਈ ਕੱਢਿਆ ਜਾਵੇਗਾ ਡਰਾਅ: ਜਤਿੰਦਰ ਸਿੰਘ ਭੱਲਾ

-ਪਲਾਟਾਂ ਲਈ ਆਈਆਂ ਅਰਜ਼ੀਆਂ ਨੋਟਿਸ ਬੋਰਡ ’ਤੇ ਚਿਪਕਾਈਆਂ, ਕੁੱਝ ਦਰਖ਼ਾਸਤਾਂ ਮਿਲੀਆਂ ਅਧੂਰੀਆਂ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ , ਬਠਿੰਡਾ
ਨਗਰ ਸੁਧਾਰ ਟਰੱਸਟ ਬਠਿੰਡਾ ਵੱਲੋਂ ਗੋਨਿਆਣਾ ਰੋਡ ’ਤੇ ਬਣਾਈ ਜਾਣ ਵਾਲੀ ਸ਼ਹੀਦ ਭਗਤ ਸਿੰਘ ਇਨਕਲੇਵ ਵਿੱਚ ਪਲਾਟਾਂ ਦੀ ਅਲਾਟਮੈਂਟ ਲਈ 23 ਫ਼ਰਵਰੀ ਨੂੰ ਡਰਾਅ ਕੱਢਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਡਰਾਅ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ ਅਤੇ ਇਸ ਮੌਕੇ ਸਾਰੇ ਬਿਨੇਕਾਰਾਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਚੇਅਰਮੈਨ ਨੇ ਦੱਸਿਆ ਕਿ ਪਲਾਟਾਂ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਜਾਂਚ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਜਾਂਚ ਦੌਰਾਨ ਕੁਝ ਦਰਖ਼ਾਸਤਾਂ ਅਧੂਰੀਆਂ ਜਾਂ ਲੁੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਪਾਈਆਂ ਗਈਆਂ ਹਨ। ਇਸ ਕਰਕੇ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਸਾਰੇ ਬਿਨੇਕਾਰਾਂ ਦੀ ਸੂਚੀ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਦੇ ਨੋਟਿਸ ਬੋਰਡ ’ਤੇ ਚਿਪਕਾ ਦਿੱਤੀ ਗਈ ਹੈ, ਤਾਂ ਜੋ ਅਰਜ਼ੀਕਰਤਾ ਆਪਣੀ ਦਰਖ਼ਾਸਤ ਦੀ ਸਥਿਤੀ ਖੁਦ ਵੇਖ ਸਕਣ। ਉਨ੍ਹਾਂ ਦੱਸਿਆ ਕਿ ਡਰਾਅ ਸਮਾਗਮ 23 ਫ਼ਰਵਰੀ ਨੂੰ ਪਾਰਕ ਵਿਊ ਵਿੱਚ ਕੱਢਿਆ ਜਾਵੇਗਾ। ਇਸ ਮੌਕੇ ਟਰੱਸਟ ਦੇ ਅਧਿਕਾਰੀ, ਕਰਮਚਾਰੀ ਅਤੇ ਬਿਨੇਕਾਰ ਹਾਜ਼ਰ ਰਹਿ ਸਕਣਗੇ। ਡਰਾਅ ਦੀ ਪ੍ਰਕਿਰਿਆ ਖੁੱਲ੍ਹੇ ਤੌਰ ’ਤੇ ਅਤੇ ਸਾਰੇ ਨਿਯਮਾਂ ਅਨੁਸਾਰ ਕਰਵਾਈ ਜਾਵੇਗੀ, ਤਾਂ ਜੋ ਕਿਸੇ ਤਰ੍ਹਾਂ ਦੀ ਸ਼ੰਕਾ ਜਾਂ ਗਲਤਫ਼ਹਮੀ ਦੀ ਗੁੰਜਾਇਸ਼ ਨਾ ਰਹੇ।
ਭੱਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਨਕਲੇਵ ਪ੍ਰੋਜੈਕਟ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਇਸ ਸਕੀਮ ਤਹਿਤ ਵੱਖ-ਵੱਖ ਕੈਟਾਗਰੀਆਂ ਦੇ ਰਿਹਾਇਸ਼ੀ ਪਲਾਟ ਅਲਾਟ ਕੀਤੇ ਜਾਣਗੇ, ਜਿਸ ਨਾਲ ਆਮ ਲੋਕਾਂ ਨੂੰ ਵਾਜਬ ਕੀਮਤ ’ਤੇ ਰਹਿਣ ਲਈ ਜਗ੍ਹਾ ਪ੍ਰਾਪਤ ਹੋ ਸਕੇਗੀ। ਚੇਅਰਮੈਨ ਨੇ ਕਿਹਾ ਕਿ ਇਹ ਕਲੋਨੀ ਬਠਿੰਡਾ ਸ੍ਰੀ ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ’ਤੇ ਪੈਂਦ ਹੈ ਅਤੇ ਸ਼ਹਿਰ ਦੇ ਬਿਲਕੁਲ ਨਜ਼ਦੀਕ ਹੈ। ਉਨ੍ਹਾਂ ਕਿਹਾ ਕਿ ਕਲੋਨੀ ਨੂੰ ਸਾਰੀਆਂ ਸੁੱਖ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮਕਸਦ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਟਰੱਸਟ ਵੱਲੋਂ ਹੋਰ ਵਿਕਾਸ ਪ੍ਰੋਜੈਕਟ ਲਾਏ ਜਾਣ ਦੀ ਯੋਜਨਾ ਹੈ। ਨਗਰ ਸੁਧਾਰ ਟਰੱਸਟ ਸ਼ਹਿਰ ਦੀ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਅਤੇ ਸਾਰੀਆਂ ਅਲਾਟਮੈਂਟ ਪ੍ਰਕਿਰਿਆਵਾਂ ਨਿਯਮਾਂ ਅਨੁਸਾਰ ਕੀਤੀਆਂ ਜਾਣਗੀਆਂ। ਅੰਤ ਵਿੱਚ ਉਨ੍ਹਾਂ ਸਾਰੇ ਬਿਨੇਕਾਰਾਂ ਨੂੰ ਅਪੀਲ ਕੀਤੀ ਕਿ ਉਹ ਡਰਾਅ ਵਾਲੇ ਦਿਨ ਸਮੇਂ ਸਿਰ ਪੁੱਜਣ। ਟਰੱਸਟ ਵੱਲੋਂ ਡਰਾਅ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ