- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26.10 ਗ੍ਰਾਮ ਹੈਰੋਇਨ ਅਤੇ ਇਕ ਕੁਇੰਟਲ ਭੁੱਕੀ ਸਮੇਤ 15 ਵਿਅਕਤੀ ਗ੍ਰਿਫਤਾਰ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 15 ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਇਨ੍ਹਾਂ ਮੁਲਜ਼ਮਾਂ ਕੋਲੋਂ 26.10 ਗ੍ਰਾਮ ਹੈਰੋਇਨ, ਇਕ ਕੁਇੰਟਲ 100 ਗ੍ਰਾਮ ਭੁੱਕੀ ਤੇ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਡਲ ਟਾਊਨ ਫੇਜ਼ ਤਿੰਨ ਸੰਤ ਕਬੀਰ ਸਕੂਲ ਦੇ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਨੀਰਜ ਕੁਮਾਰ ਵਾਸੀ ਸ਼ਕਤੀ ਨਗਰ ਪੁਰਾਣੀ ਆਬਾਦੀ ਗੰਗਾ ਨਗਰ ਤੇ ਅੰਸ਼ੂ ਕੁਮਾਰ ਵਾਸੀ ਵਾਰਡ-6, ਧਨੌਰ ਮੁਜੱਫਰ ਨਗਰ ਬਿਹਾਰ ਵਜੋਂ ਹੋਈ ਹੈ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਮੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਬਹਿਮਣ ਦੀਵਾਨਾਂ ਤੋਂ ਕੁਲਵੰਤ ਸਿੰਘ ਵਾਸੀ ਬੀੜ ਤਲਾਬ ਨੂੰ 3.6 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ, ਜਦਕਿ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਬੀਬੀ ਵਾਲਾ ਚੌਕ ’ਚ ਇਕ ਵਿਅਕਤੀ ਦੀ ਸ਼ੱਕ ਪੈਣ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਵਿਅਕਤੀ ਨੂੰ ਸ਼ੱਕ ਪੈਣ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਪਛਾਣ ਨਰੇਸ਼ ਕੁਮਾਰ ਵਾਸੀ ਗੋਪਾਲ ਨਗਰ ਬਠਿੰਡਾ ਵਜੋਂ ਹੋਈ ਹੈ।
ਇਕ ਹੋਰ ਮਾਮਲੇ ’ਚ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਜੈਤੋ ਬਾਈਪਾਸ ਦੇ ਅਨਿਲ ਕੁਮਾਰ ਵਾਸੀ ਗੋਨਿਆਣਾ ਮੰਡੀ ਨੂੰ ਪੰਜਾਹ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 80 ਕਿੱਲੋ 100 ਗ੍ਰਾਮ ਸਮੇਤ ਫੜਿਆ ਹੈ। ਮੁਲਜਮਾਂ ਦੀ ਪਛਾਣ ਲੱਖਾ ਸਿੰਘ ਵਾਸੀ ਪਿੰਡ ਚਾਉਕੇ ਅਤੇ ਸ਼ਿਵ ਕੁਮਾਰ ਵਾਸੀ ਨੇੜੇ ਜੀਐਸ ਕੰਡਾ ਰਾਮਪੁਰਾ ਫੂਲ ਵਜੋਂ ਹੋਈ ਹੈ। ਸੀਆਈਏ ਸਟਾਫ ਇਕ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਵੀ ਪਿੰਡ ਚਨਾਰਸਲ ਨੇੜੇ ਇਕ ਗੱਡੀ ਨੰਬਰ ਪੀਬੀ 04 ਐਸ 0444 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 20 ਕਿਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਕਾਰ ਡਰਾਈਵਰ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਸਤਪਾਲ ਸਿੰਘ ਵਾਸੀ ਪਿੰਡ ਚਨਾਰਥਲ ਵਜੋਂ ਹੋਈ ਹੈ।
ਥਾਣਾ ਮੌੜ ਮੰਡੀ ਦੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਬਲਜਿੰਦਰ ਸਿੰਘ ਤੇ ਚਰਨਜੀਤ ਸਿੰਘ ਵਾਸੀ ਪਿੰਡ ਬੁਰਜ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਕੁਲਵਿੰਦਰ ਸਿੰਘ ਵਾਸੀ ਨੇੜੇ ਖੰਡਾ ਚੌਕ ਤਲਵੰਡੀ ਸਾਬੋ, ਧਰਮਿੰਦਰ ਸਿੰਘ ਵਾਸੀ ਪਿੰਡ ਭਾਗੀਵਾਂਦਰ, ਗਗਨ ਕੁਮਾਰ ਨੇੜੇ ਬਾਲਮੀਕੀ ਚੌਂਕ ਤਲਵੰਡੀ ਸਾਬੋ ਤੇ ਲਵਪ੍ਰੀਤ ਸਿੰਘ ਵਾਸੀ ਤਲਵੰਡੀ ਸਾਬੋ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਲਜਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਰਾਹੁਲ ਕੁਮਾਰ ਵਾਸੀ ਕਮਾਲੂ ਰੋਡ ਰਾਮਾ ਤੇ ਸਾਹਿਲ ਕੁਮਾਰ ਵਾਸੀ ਕਮਾਲੂ ਰੋਡ ਰਾਮਾ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ।