ਟਰੱਕ ’ਚੋਂ 415 ਸ਼ਰਾਬ ਦੀਆਂ ਪੇਟੀਆਂ ਬਰਾਮਦ, ਤਿੰਨ ਕਾਬੂ
ਟਰੱਕ ਵਿੱਚੋਂ 415 ਸ਼ਰਾਬ ਦੀਆਂ ਪੇਟੀਆਂ ਬਰਾਮਦ, ਤਿੰਨ ਵਿਅਕਤੀ ਗ੍ਰਿਫ਼ਤਾਰ
Publish Date: Mon, 19 Jan 2026 04:33 PM (IST)
Updated Date: Tue, 20 Jan 2026 04:04 AM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਜ਼ਿਲ੍ਹਾ ਬਠਿੰਡਾ ਦੇ ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਇਕ ਰਾਜਸਥਾਨੀ ਨੰਬਰ ਹੀ ਟਰੱਕ ਵਿੱਚੋਂ 415 ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਰਾਜਸਥਾਨੀ ਟਰੱਕ ਸ਼ਰਾਬ ਦਾ ਲੋੜ ਹੋ ਕੇ ਆ ਰਿਹਾ ਹੈ। ਜਿਸ ਆਧਾਰ ‘ਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਬਾਜਕ ਵਿਖੇ ਨਾਕਾਬੰਦੀ ਕੀਤੀ ਗਈ ਸੀ। ਨਾਕੇਬੰਦੀ ਦੌਰਾਨ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਟਰੱਕ ਵਿੱਚੋਂ 415 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਫੂਲੇਵਾਲਾ ਜ਼ਿਲ੍ਹਾ ਮੋਗਾ ਅਤੇ ਸੁਰੇਸ਼ ਕੁਮਾਰ ਅਤੇ ਹਨੂਮਾਨਾ ਜ਼ਿਲ੍ਹਾ ਜਲੌਰ ਰਾਜਸਥਾਨ ਵਜੋਂ ਹੋਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।