ਅਗਨੀਵੀਰ ’ਚ ਭਰਤੀ ਹੋਣ ਦੇ ਇੱਛੁਕ 10 ਤਕ ਕਰਨ ਅਪਲਾਈ
ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਏਆਰਓ ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ
Publish Date: Mon, 06 Apr 2026 04:56 PM (IST)
Updated Date: Tue, 07 Apr 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ–ਬਾਦਲ ਰੋਡ) ਵੱਲੋਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏਆਰਓ ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਨੇ ਦੱਸਿਆ ਕਿ ਏਆਰਓ ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ ’ਚ ਵਾਧਾ ਕਰ ਦਿੱਤਾ ਹੈ। ਭਰਤੀ ਹੋਣ ਦੇ ਚਾਹਵਾਨ ਹੁਣ 10 ਅਪ੍ਰੈਲ 2026 ਤਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਰਤੀ ਹੋਣ ਦੇ ਇੱਛੁਕ ਨੌਜਵਾਨ ਵੈੱਬਸਾਈਟ ’ਤੇ ਵੀ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਨਲਾਈਨ ਅਪਲਾਈ ਕਰਨ ਉਪਰੰਤ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਠਿੰਡਾ-ਬਾਦਲ ਰੋਡ) ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਨ। ਇਸ ਵੇਲੇ 200 ਦੇ ਕਰੀਬ ਨੌਜਵਾਨ ਪੇਪਰ ਦੀ ਤਿਆਰੀ ਕਰ ਰਹੇ ਹਨ। ਲਿਖਤੀ ਪੇਪਰ ਦੀ ਤਿਆਰੀ ਡਿਜੀਟਲ ਸਮਾਰਟ ਕਲਾਸ ਰੂਮਜ਼ ਵਿਚ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ। ਉਕਤ ਜਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਇੱਛੁਕ ਨੌਜਵਾਨ 9 ਅਪ੍ਰੈਲ 2026 ਤੋਂ ਕਿਸੇ ਵੀ ਦਿਨ ਸਵੇਰੇ 9 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ। ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 93167-13000, 94641-52013, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।