- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਅਮਨ-ਸ਼ਾਂਤੀ ਅਤੇ ਲੋਕਤੰਤਰਕ ਹੱਕਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ: ਬਾਦਲ

-ਝੂਠੇ ਪੁਲਿਸ ਮੁਕਾਬਲੇ ਰਾਹੀਂ ਸਰਕਾਰ ਸਿੱਖ ਨੌਜਵਾਨਾਂ ਦੀ ਕਰ ਰਹੀ ਨਸਲਕੁਸ਼ੀ : ਮਜੀਠੀਆ
ਵੀਰਪਾਲ ਭਗਤਾ, ਸੰਜੀਵ ਸਿੰਗਲਾ, ਪੰਜਾਬੀ ਜਾਗਰਣ, ਭਾਈਰੂਪਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਰਾਮਪੁਰਾ ਫੂਲ ਵਿਖੇ ਕਰਵਾਈ ਰੈਲੀ ਦੌਰਾਨ ਪਾਰਟੀ ਦੇ ਸਰਪ੍ਰਸਤ ਰਹੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜਨੀਤਕ ਤੇ ਸਮਾਜਿਕ ਯੋਗਦਾਨਾਂ ਨੂੰ ਭਾਵੁਕ ਤੌਰ ’ਤੇ ਯਾਦ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਲੰਬੇ ਸਮੇਂ ਤਕ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬ, ਗਰੀਬਾਂ, ਕਿਸਾਨਾਂ ਅਤੇ ਕੌਮ ਦੀ ਭਲਾਈ ਲਈ ਸਮਰਪਿਤ ਕੀਤੀ। ਪੰਜਾਬ ਤੇ ਕੌਮ ਦੇ ਹੱਕਾਂ ਲਈ ਲੜਦਿਆਂ ਉਨ੍ਹਾਂ ਨੇ ਲਗਭਗ 16 ਸਾਲ ਜੇਲ੍ਹਾਂ ਵਿੱਚ ਵੀ ਗੁਜ਼ਾਰੇ। ਉਨ੍ਹਾਂ ਕਿਹਾ ਕਿ ਉਹ ਆਪਣੇ ਸਵਰਗਵਾਸੀ ਪਿਤਾ ਦੇ ਦਿਖਾਏ ਰਾਹ ’ਤੇ ਚੱਲਦਿਆਂ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਲਈ ਵਚਨਬੱਧ ਹਨ। ਸੁਖਬੀਰ ਬਾਦਲ ਨੇ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ’ਚ ਝੂਠੇ ਪੁਲਿਸ ਮੁਕਾਬਲਿਆਂ ਰਾਹੀਂ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਅਮਨ-ਸ਼ਾਂਤੀ ਅਤੇ ਲੋਕਤੰਤਰਕ ਹੱਕਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ‘ਆਪ’ ਦੀ ਸਰਕਾਰ ਨੇ ਹਰ ਵਰਗ ਨਾਲ ਧੋਖਾ ਕੀਤਾ ਹੈ। “ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕਰਨ ਦੀ ਗੱਲ ਕੀਤੀ ਗਈ ਸੀ, ਪਰ ਹਕੀਕਤ ਵਿੱਚ ਕੁਝ ਵੀ ਨਹੀਂ ਹੋਇਆ। ਅੱਜ ਪੰਜਾਬ ਆਈਸੀਯੂ ’ਚ ਹੈ ਅਤੇ ਸੂਬਾ ਸਾਢੇ ਚਾਰ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬ ਚੁੱਕਾ ਹੈ। ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਅ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਝੂਠੇ ਪੁਲਿਸ ਮੁਕਾਬਲਿਆਂ ਦੇ ਨਾਂ ‘ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਹ ਘਟਨਾਵਾਂ ਕਾਨੂੰਨ-ਵਿਵਸਥਾ ਦੀ ਬਿਹਤਰੀ ਨਹੀਂ, ਸਗੋਂ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਹਨ। ਮਜੀਠੀਆ ਨੇ ਕਿਹਾ ਕਿ ਰਾਜ ਵਿੱਚ ਹੋ ਰਹੇ ਕਥਿਤ ਐਨਕਾਊਂਟਰਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜਨੀਤਕ ਫ਼ਾਇਦੇ ਲਈ ਪੁਲਿਸ ਮਸ਼ੀਨਰੀ ਦਾ ਦੁਰਪਯੋਗ ਕਰ ਰਹੀ ਹੈ। ਇਸ ਮੌਕੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੁਕਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਹਲਕੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ। ਸੜਕਾਂ, ਸਕੂਲਾਂ, ਹਸਪਤਾਲਾਂ, ਵੈਟਰਨਰੀ ਕਾਲਜ, ਬਿਜਲੀ ਗਰਿੱਡ ਤੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਜੋ ਕੰਮ ਅਕਾਲੀ ਦਲ ਨੇ ਕੀਤਾ, ਉਸਦੇ ਅੱਧ ਤਕ ਵੀ ਕਾਂਗਰਸ ਅਤੇ ਆਪ ਦੀਆਂ ਸਰਕਾਰਾਂ ਮਿਲ ਕੇ ਵੀ ਨਹੀਂ ਪਹੁੰਚ ਸਕੀਆਂ। ਉਨ੍ਹਾਂ ਕਿਹਾ ਕਿ ਲੋਕ ਅੱਜ ਵੀ ਵਿਕਾਸ ਨੂੰ ਯਾਦ ਕਰਦੇ ਹਨ ਤੇ ਭਵਿੱਖ ’ਚ ਫਿਰ ਅਕਾਲੀ ਦਲ ਨੂੰ ਮੌਕਾ ਦੇਣ ਲਈ ਤਿਆਰ ਹਨ।
ਇਸ ਮੌਕੇ ਜਥੇ. ਸਤਨਾਮ ਸਿੰਘ ਭਾਈਰੂਪਾ, ਹਰਿੰਦਰ ਸਿੰਘ ਮਹਿਰਾਜ ਇੰਚਾਰਜ ਸ੍ਰੋਮਣੀ ਅਕਾਲੀ ਦਲ ਰਾਮਪੁਰਾ ਫੂਲ, ਲਖਵੀਰ ਸਿੰਘ ਲੱਖੀ ਜਵੰਧਾ ਪ੍ਰਧਾਨ ਨਗਰ ਪੰਚਾਇਤ ਭਾਈ ਰੂਪਾ, ਜਗਮੋਹਨ ਲਾਲ ਗਰਗ ਸੀਨੀਅਰ ਆਗੂ, ਰਾਕੇਸ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਫੁੰਮਣ ਸਿੰਘ ਭਗਤਾ ਮੈਂਬਰ ਸ੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਘੰਡਾਬੰਨਾ, ਮਨਜੀਤ ਸਿੰਘ ਧੁੰਨਾ, ਨਿਰਮਲ ਸਿੰਘ ਬੁਰਜ ਗਿੱਲ, ਸੁਖਜਿੰਦਰ ਸਿੰਘ ਖਾਨਦਾਨ, ਸੁਖਦੀਪ ਸਿੰਘ ਸਿਰੀਏਵਾਲਾ, ਹਰਦੇਵ ਸਿੰਘ ਗੋਗੀ, ਜਸਪਾਲ ਸਿੰਘ ਵੜਿੰਗ, ਕਰਮਜੀਤ ਸਿੰਘ ਕਾਂਗੜ, ਰਘਵੀਰ ਸਿੰਘ ਕਾਕਾ, ਸੁਖਚੈਨ ਚੰਦ ਮੁੰਦਰੀ, ਸੁਖਜਿੰਦਰ ਸਿੰਘ ਖਹਿਰਾ, ਗੁਰਪਾਲ ਸਿੰਘ ਭੱਟੀ, ਬਲੌਰ ਸਿੰਘ ਕਾਂਗੜ, ਹਰਜੀਤ ਸਿੰਘ ਦਿਆਲਪੁਰਾ ਮਿਰਜਾ, ਅਮਨਦੀਪ ਸਿੰਘ ਬੁਰਜ ਲੱਧਾ, ਸੁਖਮੰਦਰ ਸਿੰਘ ਸਰਾਂ, ਗੁਲਾਬ ਚੰਦ ਸਿੰਗਲਾ, ਜਗਦੀਸ ਸਿੰਘ ਜਲਾਲ, ਸੁਖਚੈਨ ਸਿੰਘ ਪਿੰਟੂ ਜਲਾਲ, ਗੁਰਬਚਨ ਸਿੰਘ ਕਲੇਰ, ਭੀਮ ਸੈਨ ਜਲਾਲ, ਸੁੱਖਾ ਸਿੰਘ ਸਿਧਾਣਾ, ਗੁਰਵਿੰਦਰ ਕੌਰ ਭਗਤਾ, ਕੁਲਦੀਪ ਕੌਰ ਬਰਾੜ, ਸ਼ੁਕਰ ਸਿੰਘ ਭੋਡੀਪੁਰਾ, ਲਖਵੀਰ ਸਿੰਘ ਮੌੜ, ਜਗਦੀਸ਼ ਸਿੰਘ ਬੱਬੀ ਰਾਮੂਵਾਲਾ, ਕੁਲਵੰਤ ਸਿੰਘ ਘੰਡਾਬੰਨਾ, ਹਰਪਾਲ ਸਿੰਘ ਮਲੂਕਾ, ਇੰਦਰਜੀਤ ਸਿੰਘ ਬਿੱਟੂ ਖਾਨਦਾਨ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਹਰਦੇਵ ਸਿੰਘ ਕਿੰਗਰਾ, ਨਾਇਬ ਸਿੰਘ ਹਮੀਰਗੜ੍ਹ, ਅਵਤਾਰ ਸਿੰਘ ਤਾਰਾ, ਸਰਬਜੀਤ ਸਿੰਘ ਕਾਂਗੜ, ਰਛਪਾਲ ਸਿੰਘ ਪੱਪੂ ਕੋਠਾਗੁਰੂ, ਸੁਰਿੰਦਰ ਭੁੱਟੋ, ਪੁਨੀਤਪਾਲ ਸਿੰਘ ਗੋਲਾ, ਗੁਰਚਰਨ ਸਿੰਘ ਪੁਰੀ, ਹਰਜਿੰਦਰ ਸਿੰਘ ਸਾਬਕਾ ਕੌਂਸਲਰ, ਸੇਮੀ ਭਾਈਰੂਪਾ, ਕੇਵਲ ਕਬੱਡੀ ਖਿਡਾਰੀ, ਗੁਰਪ੍ਰੀਤ ਮਸ਼ੀਨਾ ਵਾਲਾ, ਰਾਜੂ ਸਿੱਧੂ ਕੋਠੇ ਭਾਈਆਣਾ, ਗੁਰਦੀਪ ਸਿੰਘ, ਮੱਖਣ ਸਿੰਘ, ਰੇਸ਼ਮ ਸਿੰਘ, ਜਸਵੀਰ ਸਿੰਘ, ਰਣਜੀਤ ਸਿੰਘ, ਸਿਕੰਦਰ ਸਿੰਘ, ਮੁਖਤਿਆਰ ਸਿੰਘ, ਜਸਪ੍ਰੀਤ ਸਿੰਘ, ਦਿਆਲ ਸਿੰਘ, ਭੋਲਾ ਸਿੰਘ, ਕੇਵਲ ਸਿੰਘ ਵੜਿੰਗ, ਗੁਰਚਰਨ ਸਿੰਘ, ਜਸਪ੍ਰੀਤ ਸਿੰਘ, ਮੱਖਣ ਸਿੰਘ, ਗੁਰਮੇਲ ਸਿੰਘ, ਸੀਰਾ ਬਾਗ ਵਾਲਾ, ਛੋਟਾ ਸਿੰਘ, ਬਿੱਕਰ ਸਿੰਘ, ਧੰਨਾ ਸਿੰਘ ਮੈਂਬਰ, ਕੇਵਲ ਮੈਂਬਰ, ਮੰਦਰ ਕੋਠੇ ਭਾਈਅਣਾ ਸਾਹਿਬ ਹਾਜ਼ਰ ਸਨ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਭਗਤਾ ਭਾਈਕਾ ਪਹੁੰਚੇ।