ਵਿਧਾਇਕ ਸਿੱਧੂ ਨੇ ਉੱਦਮੀ ਮਹਿਲਾਵਾਂ ਦਾ ਕੀਤਾ ਸਨਮਾਨ
ਰਾਮਪੁਰਾ ਫੂਲ ਵਿਚ ਉਦਮੀ ਮਹਿਲਾਵਾਂ ਦਾ ਸਨਮਾਨ ਸਮਾਰੋਹ ਕਰਵਾਇਆ
Publish Date: Wed, 11 Mar 2026 05:35 PM (IST)
Updated Date: Thu, 12 Mar 2026 04:04 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਵਿਚ ਸੈਲਫ ਹੈਲਪ ਗਰੁੱਪਾਂ ਨਾਲ ਜੁੜੀਆਂ ਉਦਮੀ ਮਹਿਲਾਵਾਂ ਦੇ ਸਨਮਾਨ ਲਈ ਸ਼ਾਂਤੀ ਹਾਲ, ਰਾਮ ਬਾਗ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਰੋਹ ਦੌਰਾਨ ਹਲਕੇ ਔਰਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਔਰਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਪੱਖੀ ਸਰਕਾਰ ਹੈ, ਜਿਸ ਨੇ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾਵਾਂ, ਨਹਿਰੀ ਪਾਣੀ ਦੀ ਸੁਧਾਰਿਤ ਸਪਲਾਈ, ਸਿੱਖਿਆ ਖੇਤਰ ਵਿਚ ਇਤਿਹਾਸਕ ਸੁਧਾਰ, ਘਰਾਂ ਲਈ 300 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸੇਵਾ ਅਤੇ ਹਲਕੇ ਵਿੱਚ ਸੜਕਾਂ, ਗਲੀਆਂ ਅਤੇ ਵੱਡੇ ਸੀਵਰੇਜ ਪ੍ਰੋਜੈਕਟਾਂ ਰਾਹੀਂ ਵਿਕਾਸ ਦੇ ਕੰਮ ਕਰਵਾਏ ਹਨ। ਉਨ੍ਹਾਂ ਪਿਓ-ਧੀ, ਭੈਣ-ਭਰਾ ਤੇ ਮਾਂ ਦੇ ਰਿਸ਼ਤੇ ਨਾਲ ਜੁੜੀਆਂ ਭਾਵਨਾਵਾਂ ਅਤੇ ਪਿਆਰ ਦੀਆਂ ਗੱਲਾਂ ਸਾਂਝੀਆਂ ਕਰਦਿਆਂ ਪੰਡਾਲ ਵਿਚ ਮੌਜੂਦ ਔਰਤਾਂ ਨੂੰ ਭਾਵੁਕ ਕਰ ਦਿੱਤਾ। ਸਮਾਗਮ ਦਾ ਮੰਚ ਸੰਚਾਲਨ ਹਲਕਾ ਸਿੱਖਿਆ ਕੋਆਰਡੀਨੇਟਰ ਹਰਪ੍ਰੀਤ ਹੈਪੀ ਨੇ ਕੀਤਾ।
ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਹਮੇਸ਼ਾ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਲਈ ਕਮਰਕੱਸ ਹੈ ਅਤੇ ਇਹ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਵਾਲੀ ਸਰਕਾਰ ਹੈ। ਇਸ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਕਿਰਨਦੀਪ ਕੌਰ ਬਰਾੜ ਅਤੇ ਸੀਨੀਅਰ ਆਪ ਆਗੂ ਰੌਬੀ ਬਰਾੜ ਨੇ ਮੁੱਖ ਮਹਿਮਾਨ ਬਲਕਾਰ ਸਿੰਘ ਸਿੱਧੂ ਦਾ ਸਵਾਗਤ ਕਰਦਿਆਂ ਸਮਾਗਮ ਵਿਚ ਪਹੁੰਚੀਆਂ ਹਜ਼ਾਰਾਂ ਉਦਮੀ ਮਹਿਲਾਵਾਂ ਦਾ ਧੰਨਵਾਦ ਕੀਤਾ ਅਤੇ ਸਰਕਾਰ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।