- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣਾ ਕਾਰੋਬਾਰ ਆਪਣੀ ਪਹਿਚਾਣ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

-‘ਆਪਣਾ ਕਾਰੋਬਾਰ ਆਪਣੀ ਪਛਾਣ’ ਤਹਿਤ ਕਰਵਾਇਆ ਸਮਾਗਮ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
‘ਆਪਣਾ ਕਾਰੋਬਾਰ ਆਪਣੀ ਪਛਾਣ’ ਤਹਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੀ ਯੋਜਨਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਵੱਲੋਂ ਅੱਜ ਸਰਕਾਰੀ ਰਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੀਆਂ 100 ਉਦਮੀ ਮਹਿਲਾਵਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਚੀਫ ਵਿਪ੍ਹ ਕੈਬਿਨਟ ਰੈਂਕ ਪ੍ਰੋ. ਬਲਜਿੰਦਰ ਕੌਰ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਸਮਾਗਮ ’ਚ ਸ਼ਾਮਲ ਉੱਦਮੀ ਮਹਿਲਾਵਾਂ ਨੂੰ ਮਹਿਲਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਔਰਤ ਸ਼ਕਤੀ ਨੂੰ ਨਮਨ ਕਰਦਿਆਂ ਆਪਣਾ ਨਿੱਜੀ ਤਜਰਬਾ ਸਾਂਝਾ ਕਰਕੇ ਮਾਂ ਦੇ ਰੂਪ ’ਚ ਔਰਤ ਨੂੰ ਸੰਸਾਰ ਦੀ ਸਭ ਤੋਂ ਵੱਡੀ ਨਿਆਮਤ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੋਟੇ-ਛੋਟੇ ਕਾਰੋਬਾਰ ਕਰ ਰਹੀਆਂ ਔਰਤਾਂ ਦਾ ਪੰਜਾਬ ਦੇ ਵਿਕਾਸ ਵਿੱਚ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਔਰਤਾਂ ਵਿਸ਼ੇਸ਼ ਕਰ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਸਹੂਲਤਾਂ ਦੇਣ ਦਾ ਜ਼ਿਕਰ ਕਰਦਿਆਂ ਹਰ ਸੰਭਵ ਮਦਦ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਦਿੱਤੇ ਜਾਣ ਦਾ ਜਿਕਰ ਕਰਦਿਆ ਕਿਹਾ ਕਿ ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪਹਿਲੀ ਸਰਕਾਰ ਹੈ ਜਿਸ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਸਮਾਗਮ ਵਿੱਚ ਸੰਬੋਧਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਐਡਵੋਕੇਟ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਅਤੇ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ, ਨੀਲ ਗਰਗ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ, ਰਾਕੇਸ਼ ਪੁਰੀ ਚੇਅਰਮੈਨ ਪੰਜਾਬ ਸਟੇਟ ਫੋਰੈਸਟ ਡਿਵੈਲਪਮੈਂਟ ਬੋਰਡ, ਰੁਪਿੰਦਰ ਕੌਰ ਗਿੱਲ ਸੀਨੀਅਰ ਵਾਇਸ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ, ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਜਸਵਿੰਦਰ ਸਿੰਘ ਸ਼ਿੰਦਾ, ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ, ਪਰਜੀਤ ਸਿੰਘ ਢਿੱਲੋ ਚੇਅਰਮੈਨ ਸਰਕਾਰੀ ਖੇਤੀਬਾੜੀ ਵਿਕਾਸ ਬੈਂਕ, ਮਨਦੀਪ ਕੌਰ ਰਾਮਗੜ੍ਹੀਆਂ ਸੀਨੀਅਰ ਵਾਇਸ ਚੇਅਰਪਰਸਨ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ, ਕਿੰਦਰਪਾਲ ਕੌਰ ਆਦਿ ਵਿਸ਼ੇਸ਼ ਸਨਮਾਨ ਵਜੋਂ ਸਮਾਗਮ ’ਚ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।
ਚੇਅਰਪਰਸਨ ਮਹਿਲਾ ਕਮਿਸ਼ਨ ਰੁਪਿੰਦਰ ਕੌਰ ਗਿੱਲ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੂੰ ਪੇਂਡੂ ਔਰਤਾਂ ਲਈ ਵਰਦਾਨ ਦੱਸਦਿਆਂ ਆਖਿਆ ਕਿ ਜਿਨ੍ਹਾਂ ਔਰਤਾਂ ਨੂੰ ਕਿਸੇ ਕਾਰਨ ਪੜ੍ਹਨ-ਲਿਖਣ ਅਤੇ ਅੱਗੇ ਵਧਣ ਦਾ ਮੌਕਾ ਨਹੀਂ ਮਿਲਿਆ ਉਹਨਾਂ ਨੂੰ ਆਜੀਵਿਕਾ ਮਿਸ਼ਨ ਨੇ ਮੌਕਾ ਪ੍ਰਦਾਨ ਕਰਕੇ ਜਿੰਦਗੀ ਵਿੱਚ ਸਫਲ ਬਣਾਇਆ ਹੈ।। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।