- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ‘

-‘ਮਨਰੇਗਾ ਬਚਾਓ ਸੰਗਰਾਮ" ਰੈਲੀ ਨੂੰ ਸਫਲ ਬਣਾਉਣ ਲਈ ਕੀਤੀ ਹਲਕਾ ਪੱਧਰੀ ਮੀਟਿੰਗ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਕਾਂਗਰਸ ਵੱਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਂ ਰਹੀ “ਮਨਰੇਗਾ ਬਚਾਓ ਸੰਗਰਾਮ" ਰੈਲੀ ਨੂੰ ਸਫਲ ਬਣਾਉਣ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਹਲਕਾ ਪੱਧਰੀ ਵਿਸ਼ਾਲ ਅਹਿਮ ਮੀਟਿੰਗ ਗੁਰਦੁਆਰਾ ਬਾਬਾ ਮਹਿਰ ਮਿੱਠਾ ਪਿੰਡ ਕਾਂਗੜ ਵਿਖੇ ਹੋਈ। ਜਿਸ ਵਿਚ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਸਾਬਕਾ ਮੰਤਰੀ ਕਾਂਗੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਗਰੀਬਾਂ ਨੂੰ ਕੁਚਲਣ ਦੀ ਮਨਸ਼ਾ ਨਾਲ ਮਨਰੇਗਾ ਸਕੀਮ ਵਿਚ ਤਬਦੀਲੀਆਂ ਕਰਨ ਦਾ ਯਤਨ ਕਰ ਰਹੀ ਹੈ, ਜਿਸਨੂੰ ਕਾਂਗਰਸ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕਰੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦੇ ਗਰੀਬ ਵਰਗ ਦੇ ਹਿਤਾਂ ਲਈ ਕਾਂਗਰਸ “ਮਨਰੇਗਾ ਬਚਾਓ ਸੰਗਰਾਮ" ਮਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਕੇ ਕੇਂਦਰ ਦੀ ਸਰਕਾਰ ਨੂੰ ਚੱਲਦਾ ਕਰਨ ਲਈ ਲਾਮਬੰਦ ਕਰ ਰਹੀ ਹੈ। ਇਸੇ ਦੌਰਾਨ ਕਾਂਗੜ ਨੇ ਸੂਬਾ ਸਰਕਾਰ ਨੂੰ ਲੰਮੇ ਹੱਥੀ ਲੈਦਿਆ ਕਿਹਾ ਕਿ ਸੂਬੇ ਵਿਚ ਲੁੱਟਾਂ-ਖੋਹਾਂ, ਭ੍ਰਿਸ਼ਟਾਚਾਰ, ਨਸ਼ਿਆਂ ਦਾ ਬੋਲਬਾਲਾ ਸਭ ਹੱਦਾਂ ਬੰਨੇ ਟੱਪ ਚੁੱਕਾਂ ਹੈ। ਜਿਸ ਕਰਕੇ ਸੂਬੇ ਦੇ ਲੋਕ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਨੇ 28 ਫਰਵਰੀ ਨੂੰ ਬਰਨਾਲਾ ਦੀ “ਮਨਰੇਗਾ ਬਚਾਓ ਸੰਗਰਾਮ" ਰੈਲੀ ਵਿਚ ਸਮੂਲੀਅਤ ਕਰਨ ਦੀ ਅਪੀਲ ਕਰਦੇ ਦਾਅਵਾ ਕੀਤਾ ਕਿ ਉਹ ਦਿਨ ਦੂਰ ਨਹੀ ਜਦੋ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਸੂਬੇ ਦੇ ਅਮਨ ਸ਼ਾਂਤੀ ਦੀ ਜਿੰਦਗੀ ਬਤੀਤ ਕਰਨਗੇ।
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਬਰਨਾਲਾ ਦੀ ਰੈਲੀ ਕੇਂਦਰ ਅਤੇ ਸੂਬਾ ਸਰਕਾਰ ਦੇ ਕੱਫਨ ਵਿਚ ਕਿੱਲ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਬਰਨਾਲਾ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਵੱਡਾ ਉਤਸਾਹ ਹੈ। ਇਸ ਮੀਟਿੰਗ ਦੌਰਾਨ ਮਹਾਰੈਲੀ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਮਨਵੀਰ ਸਿੰਘ ਜੈਸੀ ਕਾਂਗੜ, ਬੂਟਾ ਸਿੰਘ ਸਿੱਧੂ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਰਾਮ ਸਿੰਘ ਬਾਦਲ, ਅਮਨਦੀਪ ਸਿੰਘ ਸਲਾਬਤਪੁਰਾ ਸਰਪੰਚ, ਇੰਦਰਜੀਤ ਸਿੰਘ ਨਾਗਪਾਲ, ਗੁਰਸੇਵਕ ਸਿੰਘ ਸੋਨੀ ਦਿਆਲਪੁਰਾ, ਪਰਮਜੀਤ ਸਿੰਘ ਬਿਦਰ, ਗੋਰਾ ਸਿੰਘ ਕਾਂਗੜ, ਲਖਵੀਰ ਸਿੰਘ ਲੱਖਾ, ਜਸਵੀਰ ਸਿੰਘ ਫੌਜੀ, ਹਰਵਿੰਦਰ ਸਿੰਘ ਛਿੰਦਾ ਭੋਡੀਪੁਰਾ, ਇੰਦਰਜੀਤ ਸਿੰਘ ਭੋਡੀਪੁਰਾ, ਜਸਪਾਲ ਸਿੰਘ ਧਾਲੀਵਾਲ ਆਦਮਪੁਰਾ, ਗੁਰਪ੍ਰੀਤ ਸਿੰਘ ਗੋਪੀ ਰਾਮੂਵਾਲਾ, ਜਸਵਿੰਦਰ ਸਿੰਘ ਭੋਲਾ ਰਾਮੂਵਾਲਾ, ਗੋਲੂ ਸਿੰਘ ਕੋਇਰ ਸਿੰਘ ਵਾਲਾ, ਨਿਰਭੈ ਸਿੰਘ ਸਿੱਧੂ, ਭੁਪਿੰਦਰ ਸਿੰਘ ਸਿੱਧੂ, ਜਸਮੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਖਾਨਾਪੱਤੀ, ਰਣਜੀਤ ਸ਼ਰਮਾ ਜਲਾਲ, ਪਰਮਿੰਦਰ ਸਿੰਘ ਜਲਾਲ, ਰਾਜਿੰਦਰ ਸਿੰਘ ਰਾਜੂ ਕੋਠੇਭਾਈਆਣਾ, ਜਗਤਾਰ ਸਿੰਘ ਤਾਰੀ, ਗੁਰਤੇਜ ਸਿੰਘ ਤੇਜੀ, ਇਕਬਾਲ ਸਿੰਘ ਢਿਪਾਲੀ, ਕਮਲ ਸਿੱਧੂ ਭਾਈਰੂਪਾ, ਗੁਰਪ੍ਰੀਤ ਸਿੰਘ ਘਾਰੂ, ਹਰਭਜਨ ਸਿੰਘ ਭਗਤਾ, ਇਕਬਾਲ ਸਿੰਘ ਗੁੰਮਟੀ, ਜਸਵਿੰਦਰ ਸਿੰਘ ਪੱਪੂ, ਗੁਰਮੀਤ ਸਿੰਘ ਕੌਸਲਰ, ਰਾਜੂ ਗੁੰਮਟੀ ਆਦਿ ਹਾਜਰ ਸਨ।