- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ’ਤੇ ਆਪਣਾ ਕਬਜ਼ਾ ਜਮਾ ਲਿਆ ਹੈ। ਨਗਰ ਨਿਗਮ ਦੇ ਕੁੱਲ 50 ਵਾਰਡਾਂ ਵਿੱਚੋਂ ‘ਆਪ’ ਦੇ 36 ਉਮੀਦਵਾਰਾਂ ਨੇ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕੀਤਾ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ’ਤੇ ਆਪਣਾ ਕਬਜ਼ਾ ਜਮਾ ਲਿਆ ਹੈ। ਨਗਰ ਨਿਗਮ ਦੇ ਕੁੱਲ 50 ਵਾਰਡਾਂ ਵਿੱਚੋਂ ‘ਆਪ’ ਦੇ 36 ਉਮੀਦਵਾਰਾਂ ਨੇ ਜਿੱਤ ਦਰਜ ਕਰਕੇ ਸਪੱਸ਼ਟ ਬਹੁਮਤ ਹਾਸਲ ਕੀਤਾ। ਚੋਣ ਨਤੀਜੇ ਆਉਣ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਜਸ਼ਨ ਮਨਾਇਆ ਗਿਆ। ਕਾਂਗਰਸ ਦੇ 5 ਉਮੀਦਵਾਰ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੇ, ਜਦਕਿ 5 ਆਜ਼ਾਦ ਉਮੀਦਵਾਰਾਂ ਨੇ ਵੀ ਜਿੱਤ ਹਾਸਲ ਕੀਤੀ। ਸ਼੍ਰੋਮਣੀ ਅਕਾਲੀ ਦਲ ਨੂੰ 3 ਸੀਟਾਂ ’ਤੇ ਸਫਲਤਾ ਮਿਲੀ, ਜਦਕਿ ਭਾਰਤੀ ਜਨਤਾ ਪਾਰਟੀ ਨੂੰ ਕੇਵਲ ਇਕ ਵਾਰਡ ’ਚ ਜਿੱਤ ਨਾਲ ਹੀ ਸੰਤੋਖ ਕਰਨਾ ਪਿਆ। ਭਾਜਪਾ ਨੂੰ ਇਸ ਚੋਣ ’ਚ ਉਮੀਦਾਂ ਅਨੁਸਾਰ ਨਤੀਜੇ ਨਹੀਂ ਮਿਲੇ। ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਵੋਟਾਂ ਦੀ ਗਿਣਤੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵੋਟਾਂ ਦੀ ਗਿਣਤੀ ਦੌਰਾਨ ਗੜਬੜੀਆਂ ਹੋਈਆਂ ਹਨ। ਕੁਝ ਹੋਰ ਉਮੀਦਵਾਰਾਂ ਨੇ ਵੀ ਦਾਅਵਾ ਕੀਤਾ ਕਿ ਪਹਿਲਾਂ ਉਨ੍ਹਾਂ ਨੂੰ ਜੇਤੂ ਘੋਸ਼ਿਤ ਕੀਤਾ ਗਿਆ ਸੀ, ਪਰ ਬਾਅਦ ਵਿੱਚ ਨਤੀਜੇ ਬਦਲ ਦਿੱਤੇ ਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਪ੍ਰਸ਼ਾਸਨ ਵੱਲੋਂ ਗਿਣਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤੀਪੂਰਨ ਦੱਸਿਆ ਗਿਆ ਹੈ।