ਕੁੱਟਮਾਰ ਦੇ ਦੋਸ਼ ਹੇਠ 17 ਜਣਿਆਂ ਖ਼ਿਲਾਫ਼ ਪਰਚਾ
ਕੁੱਟਮਾਰ ਦੇ ਦੋਸ਼ ਹੇਠ 17 ਵਿਅਕਤੀਆਂ ਖਿਲਾਫ ਕੇਸ ਦਰਜ
Publish Date: Wed, 11 Feb 2026 04:42 PM (IST)
Updated Date: Thu, 12 Feb 2026 04:00 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿਚ 17 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਦੀਪਕ ਕੁਮਾਰ ਵਾਸੀ ਬੇਅੰਤ ਨਗਰ ਨੇ ਦੱਸਿਆ ਕਿ ਰੋਹਿਤ, ਬਰਕਰਨ, ਦਿਲਖੁਸ਼ ਨੇ ਆਪਣੇ 7 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੀ ਤੇ ਉਸਦੀ ਪਤਨੀ ਕਲਪਨਾ ਦੀ ਡੰਡੇ ਲਾਠੀਆਂ ਨਾਲ ਕੁੱਟਮਾਰ ਕੀਤੀ। ਪੀੜਤ ਨੇ ਦੱਸਿਆ ਕਿ ਉਹ ਮੁਲਜਮਾਂ ਨੂੰ ਆਪਣੀ ਗਲੀ ਵਿਚ ਖੇਡਣ ਤੋਂ ਮਨਾ ਕਰਦੇ ਸਨ। ਜਿਸ ਕਾਰਨ ਇਹ ਹਮਲਾ ਕੀਤਾ ਗਿਆ ਹੈ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਹਰਨੇਕ ਸਿੰਘ ਵਾਸੀ ਨੇਹੀਆਂਵਾਲਾ ਨੇ ਦੱਸਿਆ ਕਿ ਬਿਕਰਮਜੀਤ ਸਿੰਘ, ਮਦਨ ਸਿੰਘ, ਨਿਰਮਲ ਸਿੰਘ ਵਾਸੀਆਨ ਨੇਹੀਆਂਵਾਲਾ ਨੇ ਆਪਣੇ ਚਾਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੀੜਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਜ਼ਮੀਨ ਦੇ ਝਗੜੇ ਕਾਰਨ ਹੀ ਇਹ ਹਮਲਾ ਕੀਤਾ ਹੈ। ਥਾਣਾ ਨੇਹੀਆ ਵਾਲਾ ਦੇ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।