ਕੁੱਟਮਾਰ ਦੇ ਦੋਸ਼ ’ਚ 7 ਜਣਿਆਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਵਿਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sun, 15 Feb 2026 04:39 PM (IST)
Updated Date: Mon, 16 Feb 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਲੋਨੀ ਪੁਲਿਸ ਨੇ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਰਾਮ ਉਦਾਗਰਸ਼ਾਹ ਵਾਸੀ ਗੁਰਕੁਲ ਰੋਡ ਟੀਪੀਸੀ ਕਲੋਨੀ ਬਠਿੰਡਾ ਨੇ ਦੱਸਿਆ ਕਿ 13 ਫਰਵਰੀ ਨੂੰ ਮੁਲਜ਼ਮ ਰਵੀ ਕੁਮਾਰ, ਸੰਦੀਪ ਕੁਮਾਰ ਵਾਸੀ ਟੀਪੀਸੀ ਕਾਲੋਨੀ, ਦੀਪਕ ਕੁਮਾਰ ਵਾਸੀ ਖੇਤਾ ਸਿੰਘ ਬਸਤੀ ਤੇ ਇਕ ਅਣਪਛਾਤਾ ਵਿਅਕਤੀ ਉਸ ਦੀ ਦੁਕਾਨ ਦੇ ਅੰਦਰ ਦਾਖ਼ਲ ਹੋਏ ਤੇ ਉਸ ਦੀ ਕੁੱਟਮਾਰ ਕਰਕੇ 20 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸੇ ਥਾਣੇ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਬੀਰੂ, ਗੌਰਵ ਸ਼ਰਮਾ ਵਾਸੀ ਜਨਤਾ ਨਗਰ ਅਤੇ ਆਸ਼ੂ ਨੇ ਉਸ ਦੀ ਕੁੱਟਮਾਰ ਕੀਤੀ।ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।