- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 16 ਵਿਅਕਤੀ ਗ੍ਰਿਫਤਾਰ,

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 69.98 ਗ੍ਰਾਮ ਹੈਰੋਇਨ, 300 ਪਾਬੰਦੀਸ਼ੁਦਾ ਕੈਪਸੂਲ ਅਤੇ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਸਰਕਾਰੀ ਰਜਿੰਦਰਾ ਕਾਲਜ ਦੀ ਬੈਕ ਸਾਈਡ ’ਤੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਨਾਂ ਦੀ ਪਛਾਣ ਏਕਮ ਪ੍ਰੀਤ ਸਿੰਘ ਵਾਸੀ ਪੂਜਾ ਵਾਲਾ ਮਹੱਲਾ ਤੇ ਸਾਹਿਲ ਵਾਸੀ ਊਧਮ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ। ਥਾਣਾ ਥਰਮਲ ਦੀ ਪੁਲਿਸ ਨੇ ਟਰਾਂਸਪੋਰਟ ਨਗਰ ਵਿਚ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 75 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਨਰਿੰਦਰ ਪਾਲ ਸਿੰਘ ਵਾਸੀ ਪਿੰਡ ਗਿੱਲ ਪੱਤੀ ਵਜੋਂ ਹੋਈ ਹੈ।
ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਬੱਲੂਆਣਾ ਤੋਂ ਹਰਭਜਨ ਸਿੰਘ ਵਾਸੀ ਬੀੜ ਤਲਾਬ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸ ਤਰ੍ਹਾਂ ਹੀ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਨਗਰ ਸੁਧਾਰ ਟਰੱਸਟ ਦੇ ਦਫਤਰ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 150 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਭਲੇਰੀਆ ਪੱਤੀ ਗੋਬਿੰਦਪੁਰਾ ਵਜੋਂ ਹੋਈ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਲਹਿਰਾਖਾਨਾ ’ਚ ਸ਼ੱਕੀ ਹਾਲਾਤ ’ਚ ਘੁੰਮ ਰਹੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2.2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਪੂਹਲਾ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਪਿੰਡ ਕਾਂਗੜ ਤੋਂ ਹੁਸਨਦੀਪ ਸਿੰਘ ਨੂੰ 2.1 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਥਾਣਾ ਫੂਲ ਦੀ ਪੁਲਿਸ ਨੇ ਫੂਲ ਸਲਾਬਤਪੁਰਾ ਸੜਕ ਤੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5.52 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਭਾਈ ਰੂਪਾ ਤੇ ਲਾਭ ਸਿੰਘ ਵਾਸੀ ਪਿੰਡ ਹਰਨਾਮ ਸਿੰਘ ਵਾਲਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ’ਚ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਸਿਵਲ ਹਸਪਤਾਲ ਨੇੜੇ ਵਿਜੇ ਕੁਮਾਰ ਨਾਮ ਦੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਕਾਰਵਾਈ ਕਰਦਿਆਂ ਪਿੰਡ ਜੇਠੂਕੇ ਤੋਂ ਭਾਗ ਸਿੰਘ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਪਿੰਡ ਮੰਡੀ ਕਲਾਂ ਵਿਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਜਗਮੀਤ ਸਿੰਘ ਵਾਸੀ ਪਿੰਡ ਖੋਖਰ ਵਜੋਂ ਹੋਈ ਹੈ।
ਇਸ ਤਰ੍ਹਾਂ ਹੀ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਮਨਪ੍ਰੀਤ ਸਿੰਘ ਵਾਸੀ ਟਾਹਲਾ ਸਾਹਿਬ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਦਾਣਾ ਮੰਡੀ ’ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.62 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ ਵਜੋਂ ਹੋਈ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਬਰਿੰਦਰ ਸਿੰਘ ਤੇ ਜਗਸੀਰ ਸਿੰਘ ਵਾਸੀ ਪਿੰਡ ਕਮਾਲੂ ਨੂੰ 20 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ।