ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅਰਥੀ ਫੂਕ ਮੁਜ਼ਾਹਰਾ
ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਅਰਥੀ ਫੂਕ ਪ੍ਰਦਰਸ਼ਨ
Publish Date: Tue, 17 Feb 2026 04:50 PM (IST)
Updated Date: Wed, 18 Feb 2026 04:04 AM (IST)

ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ, ਨਥਾਣਾ : ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਸਬ ਡਿਵੀਜ਼ਨ ਨਥਾਣਾ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਬ ਡਿਵੀਜ਼ਨ ਦੇ ਪ੍ਰਧਾਨ ਗੁਰਪਾਲ ਸਿੰਘ ਅਤੇ ਰਜੇਸ਼ ਕੁਮਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਰਕਾਰ ਵਿਰੋਧੀ ਨਾਅਰੇ ਲਗਾਉਂਦੇ ਹੋਏ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਬੋਰਡ ਦੀਆਂ ਜਮੀਨਾਂ ਕੌਡੀਆਂ ਦੇ ਭਾਅ ਵੇਚੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਹੋਏ ਸਮਝੌਤੇ ਅਤੇ ਕਿਸਾਨ ਵਿਰੋਧੀ ਬਿੱਲਾਂ, ਲੇਬਰ ਕੋਡ ਅਤੇ ਚਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਯੂਨੀਅਨ ਵੱਲੋਂ ਸਰਕਾਰ ਤੋਂ ਇਹ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀ ਕਿਸਤ ਦਾ ਬਕਾਇਆ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਜੋ ਸਰਕਾਰੀ ਅਦਾਰਿਆਂ ਵਿਚ 15 ਤੋਂ 20 ਸਾਲ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਊਧਮ ਸਿੰਘ ਕੈਸ਼ੀਅਰ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਬਹਾਨੇ ਲਾ ਕੇ ਮੁੱਕਰ ਜਾਂਦੀ ਹੈ। ਇਸ ਸਬੰਧੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਕੇਂਦਰ ਸਰਕਾਰ ਤੋਂ ਹਰ ਵਰਗ ਦੁਖੀ ਹੈ ਮਾਨ ਸਰਕਾਰ ’ਤੇ ਵਰਦਿਆਂ ਆਖਿਆ ਕਿ ਜੋ ਸਰਕਾਰ ਨੇ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿੱਚੋਂ ਕੋਈ ਵੀ ਵਾਧਾ ਪੂਰਾ ਨਹੀਂ ਕੀਤਾ। ਇਸ ਮੌਕੇ ਹਾਜ਼ਰ ਰਾਜਪਾਲ ਸਿੰਘ ਨੇ ਕਿਹਾ ਕਿ ਸਾਂਝੇ ਫੋਰਮ ਪੰਜਾਬ ਵੱਲੋਂ ਜਾਰੀ ਸੰਘਰਸ਼ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।