ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ
Publish Date: Sat, 24 Jan 2026 04:54 PM (IST)
Updated Date: Sun, 25 Jan 2026 04:07 AM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜਿਜ਼ ਲਹਿਰਾ ਮੁਹੱਬਤ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਸਾਦਗੀ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਮਾਂ ਸਰਸਵਤੀ ਦੀ ਪੂਜਾ ਤੇ ਦੀਪ ਜਗਾ ਕੇ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕਰਕੇ ਬਸੰਤ ਰੁੱਤ ਦੀ ਮਹੱਤਤਾ ਬਿਆਨ ਕੀਤੀ। ਕਾਲਜ ਨੂੰ ਪੀਲੇ ਰੰਗ ਦੇ ਫੁੱਲਾਂ ਨਾਲ ਸਜਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਵੱਲੋਂ ਰੰਗ ਬਰੰਗੇ ਪਤੰਗ ਬਣਾਉਣ ਦੀ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ ਗਿਆ, ਜਿਨ੍ਹਾਂ ਵਿੱਚੋਂ ਮਨਮੀਤ ਕੌਰ ਪੁੱਤਰੀ ਸੁਖਵੰਤ ਸਿੰਘ ਤੇ ਰਾਜਦੀਪ ਕੌਰ ਪੁੱਤਰੀ ਗੁਰਨਾਮ ਸਿੰਘ ਜਮਾਤ ਗਿਆਂਰਵੀ ਸਾਇੰਸ ਨੇ ਪਹਿਲਾ ਸਥਾਨ, ਨਵਦੀਪ ਕੌਰ ਪੁੱਤਰੀ ਜਸਵੀਰ ਸਿੰਘ ਜਮਾਤ 12ਵੀਂ ਸਾਇੰਸ ਨੇ ਦੂਜਾ ਸਥਾਨ ਤੇ ਪ੍ਰਭਜੋਤ ਕੌਰ ਪੁੱਤਰੀ ਲਖਵਿੰਦਰ ਸਿੰਘ ਜਮਾਤ ਬਾਰਵੀਂ ਸਾਇੰਸ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੌਰਾਨ ਪਤੰਗਬਾਜ਼ੀ ਕਾਰਨ ਪੰਛੀਆਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਨੇ ਦੱਸਿਆ ਕਿ ਚਾਈਨਾ ਡੋਰ ਤੇ ਨਾਇਲਾਨ ਡੋਰ ਨਾਲ ਪੰਛੀਆਂ ਦੇ ਪੰਖ, ਗਰਦਨ ਅਤੇ ਟੰਗਾਂ ਕੱਟ ਜਾਂਦੀਆਂ ਹਨ, ਜਿਸ ਨਾਲ ਕਈ ਪੰਛੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਂਦੇ ਹਨ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਨਾਲ ਵਾਤਾਵਰਨ ਨੂੰ ਵੀ ਨੁਕਸਾਨ ਹੁੰਦਾ ਹੈ। ਕਾਲਜ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਚਾਈਨਾਂ ਡੋਰ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਜ਼ਿੰਮੇਵਾਰ ਢੰਗ ਨਾਲ ਤਿਉਹਾਰ ਮਨਾਉਣ। ਨਾਲ ਹੀ ਪੰਛੀਆਂ ਦੀ ਸੁਰੱਖਿਆ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ ਗਿਆ। ਅੰਤ ਵਿੱਚ ਸਭ ਨੇ ਇਕ-ਦੂਜੇ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਵਾਤਾਵਰਣ ਲਈ ਕੰਮ ਕਰਨ ਦਾ ਸੰਕਲਪ ਲਿਆ। ਇਸ ਸਮੇਂ ਕਾਲਜ ਦੇ ਸਟਾਫ ਮੈਂਬਰ ਪ੍ਰੋ. ਅਮਨਿੰਦਰ ਕੌਰ, ਪ੍ਰੋ. ਸਰਬਜੀਤ ਕੌਰ , ਪ੍ਰੋ. ਮੋਨਿਕਾ ਗਰਗ, ਪ੍ਰੋ. ਰਮਨਦੀਪ ਕੌਰ, ਪ੍ਰੋ. ਅਵਨੀਤ ਕੌਰ , ਪ੍ਰੋ. ਸੁਖਦੀਪ ਕੌਰ , ਪ੍ਰੋ. ਲਵਪ੍ਰੀਤ ਕੌਰ , ਪ੍ਰੋ. ਰੁਚੀਕਾ, ਪ੍ਰੋ. ਨਵਦੀਪ ਸ਼ਰਮਾ, ਪ੍ਰੋ. ਜਗਪ੍ਰੀਤ ਕੌਰ, ਪ੍ਰੋ.ਨਵਜੋਤ ਕੌਰ, ਪ੍ਰੋ. ਰਵਿੰਦਰ ਕੌਰ , ਪ੍ਰੋ. ਅਕਾਸਦੀਪ ਸਿੰਘ , ਪ੍ਰੋ. ਜਸਕਰਨ ਸਿੰਘ ਅਤੇ ਪ੍ਰੋ. ਕੁਲਦੀਪ ਸਿੰਘ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।