ਗੁਰੂ ਰਵਿਦਾਸ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
ਸ੍ਰੀ ਗੁਰੂ ਰਵਿਦਾਸ ਜੀ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ
Publish Date: Mon, 02 Feb 2026 05:15 PM (IST)
Updated Date: Tue, 03 Feb 2026 04:08 AM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਸ੍ਰੀ ਗੁਰੂ ਰਵਿਦਾਸ ਜੀ ਦੀ 649ਵੀਂ ਜੈਅੰਤੀ ਮੌਕੇ ਇਲਾਕੇ ਭਰ ਵਿੱਚ ਸ਼ਰਧਾ, ਭਗਤੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਇਸ ਪਵਿੱਤਰ ਦਿਹਾੜੇ ਨੂੰ ਮਨਾਉਂਦੇ ਹੋਏ ਗੁਰੂ ਰਵਿਦਾਸ ਮੰਦਰਾਂ ਵਿੱਚ ਵਿਸ਼ੇਸ਼ ਦੀਵਾਨ ਸਜਾਏ ਗਏ, ਜਿੱਥੇ ਸ਼ਬਦ-ਕੀਰਤਨ ਤੇ ਗੁਰੂ ਜੀ ਦੀ ਬਾਣੀ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਉਪਦੇਸ਼ਾਂ ਨਾਲ ਜੋੜਿਆ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਬਰਾਬਰੀ, ਮਨੁੱਖਤਾ ਤੇ ਭਾਈਚਾਰੇ ਦੇ ਸੁਨੇਹਿਆਂ ’ਤੇ ਪ੍ਰਕਾਸ਼ ਪਾਇਆ ਗਿਆ ਅਤੇ ਸਮੂਹ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ। ਅਮਨ ਚੱਠਾ ਸੈਕਟਰੀ ਭਾਜਪਾ ਜ਼ਿਲ੍ਹਾ ਬਠਿੰਡਾ ਦਿਹਾਤੀ, ਵਿਜੈਪਾਲ (ਸਾਬਕਾ ਪ੍ਰਧਾਨ ਨਗਰ ਕੌਂਸਲ) ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਤੋਂ ਉੱਪਰ ਉਠ ਕੇ ਸਾਰੇ ਸਮਾਜ ਨੂੰ ਏਕਤਾ, ਸੱਚਾਈ ਅਤੇ ਮਿਹਨਤ ਦਾ ਮਾਰਗ ਦਿਖਾਇਆ। ਜੈਅੰਤੀ ਮੌਕੇ ਨਗਰ ਕੀਰਤਨ ਵੀ ਕੱਢੇ ਗਏ, ਜਿਨ੍ਹਾਂ ਵਿੱਚ ਸੰਗਤ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਲੰਗਰ ਦੀ ਸੇਵਾ ਅਤੇ ਸਮਾਜਿਕ ਸੇਵਾਵਾਂ ਰਾਹੀਂ ਗੁਰੂ ਜੀ ਦੇ “ਸਰਬੱਤ ਦਾ ਭਲਾ” ਦੇ ਸੰਦੇਸ਼ ਨੂੰ ਅਮਲ ਵਿੱਚ ਲਿਆਂਦਾ ਗਿਆ। ਸੰਗਤ ਵੱਲੋਂ ਇਹ ਅਰਦਾਸ ਕੀਤੀ ਕਿ ਅਸੀਂ ਸਾਰੇ ਗੁਰੂ ਰਵਿਦਾਸ ਜੀ ਦੇ ਦੱਸੇ ਰਾਹ ’ਤੇ ਚੱਲ ਕੇ ਸਮਾਜ ਵਿੱਚ ਪਿਆਰ, ਬਰਾਬਰੀ ਅਤੇ ਸਾਂਝ ਨੂੰ ਮਜ਼ਬੂਤ ਕਰੀਏ।