- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿੰਗਾਈ ਖਿਲਾਫ ਖਾਲੀ ਬਰਤਨ ਖੜਕਾ ਕੇ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ

-ਕਿਹਾ, ਸ਼ਹੀਦ ਭਗਤ ਸਿੰਘ ਦੀ ਸੋਚ ਦੇ ਉਲਟ ਕੰਮ ਕਰ ਰਹੀ ਮੌਜੂਦਾ ਪੰਜਾਬ ਸਰਕਾਰ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਕਰਮਚਾਰੀ ਕਾਂਗਰਸ ਪੰਜਾਬ (ਕੇਕੇਸੀ ਵਿਭਾਗ) ਅਤੇ ਨੈਸ਼ਨਲ ਦਲਿਤ ਮਹਾਂਪੰਚਾਇਤ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ਾਲ ਸਮਾਗਮ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਹੇਠ ਡਾ. ਅੰਬੇਡਕਰ ਭਵਨ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਉਪਰੰਤ ਕਾਂਗਰਸੀ ਆਗੂਆਂ ਵੱਲੋਂ ਮਹਿੰਗਾਈ ਅਤੇ ਮਨਰੇਗਾ ਰੁਜ਼ਗਾਰ ਐਕਟ ਨੂੰ ਬਚਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਭਾਂਡੇ ਖੜਕਾ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਭਗਤ ਸਿੰਘ ਦੇ ਨਾਮ ‘ਤੇ ਬਣੀ ਪੰਜਾਬ ਸਰਕਾਰ ਉਨ੍ਹਾਂ ਦੀ ਸੋਚ ਦੇ ਉਲਟ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀਆਂ ਦੇ ਦਬਾਅ ਹੇਠ ਅਫਸਰਾਂ ਅਤੇ ਆਮ ਲੋਕਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ, ਜੋ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਨਰੇਗਾ ਰੁਜ਼ਗਾਰ ਐਕਟ ਨੂੰ ਖਤਮ ਕਰਨ ਤੇ ਤਿੰਨ ਲੇਬਰ ਕੋਡ ਲਾਗੂ ਕਰਕੇ 12 ਘੰਟੇ ਕੰਮ ਲੈਣ ਦੀ ਨੀਤੀ ਮਜ਼ਦੂਰ ਵਰਗ ਨੂੰ ਗੁਲਾਮ ਬਣਾਉਣ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੀਤੇ ਅਮਰੀਕਾ-ਭਾਰਤ ਸਮਝੌਤੇ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਅਤੇ ਕਿਸਾਨ-ਮਜ਼ਦੂਰ ਵਰਗ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਰਾਹੁਲ ਗਾਂਧੀ, ਮਲਿਕ ਅਰਜੁਨ ਖੜਗੇ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ।
ਇਸ ਮੌਕੇ ਬੋਹੜ ਸਿੰਘ ਘਾਰੂ (ਮੀਤ ਚੇਅਰਮੈਨ), ਪ੍ਰਹਿਲਾਦ ਸਿੰਘ (ਸੇਵਾਮੁਕਤ ਡੀਐੱਸਪੀ, ਜਰਨਲ ਸਕੱਤਰ), ਰਾਜਨ ਗਰਗ (ਜ਼ਿਲ੍ਹਾ ਪ੍ਰਧਾਨ), ਗੁਰਜੰਟ ਸਿੰਘ (ਚੇਅਰਮੈਨ ਕੇਕੇਸੀ ਬਠਿੰਡਾ), ਹਰਦੀਪ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ, ਗੋਰਾ ਸਿੰਘ, ਮੋਹਣ ਸਿੰਘ ਭੁੱਚੋ, ਗੁਰਬਿੰਦਰ ਸਿੰਘ ਭੁੱਚੋ, ਰਾਧੇਸ਼ਾਮ, ਲਵਪ੍ਰੀਤ ਸਿੰਘ, ਗੁਰਤੇਜ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ ਸਿਵੀਆ, ਰਾਜਾ ਸਿੰਘ ਸਿਵੀਆ, ਮਿੱਠੂ ਸਿੰਘ, ਅਮ੍ਰਿਤ ਗਿੱਲ (ਸਪੋਕਸਪਰਸਨ), ਗਾਂਧੀ ਸਿੱਧੂ, ਸੰਨੀ ਬਰਾੜ, ਸੁਖਦੇਵ ਸਿੰਘ ਬਾਹੀਆ, ਮੋਦਨ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ ਗੋਬਿੰਦਪੁਰਾ, ਜੀਤ ਸਿੰਘ ਰਾਇਆ, ਜਸਪ੍ਰੀਤ ਸਿੰਘ, ਸਤਵੀਰ ਸਿੰਘ (ਅੰਮ੍ਰਿਤਸਰ ਜਿਲਾ ਪ੍ਰਧਾਨ), ਰਾਮ ਸਿੰਘ, ਜਗਦੇਵ ਸਿੰਘ ਭੈਣੀ, ਹਰਦੇਵ ਸਿੰਘ, ਠਾਣਾ ਸਿੰਘ, ਅਵਤਾਰ ਸਿੰਘ ਸਹੋਤਾ, ਬਲਦੇਵ ਸਿੰਘ, ਸੇਵਕ ਸਿੰਘ, ਅਮ੍ਰਿਤਪਾਲ ਸਿੰਘ (ਐਨਐਫਐਲ), ਜਸਵਿੰਦਰ ਸਿੰਘ, ਬੇਅੰਤ ਸਿੰਘ ਲਖੀਜੰਗਲ, ਤੇਜਾ ਸਿੰਘ ਸਮੇਤ ਹੋਰ ਕਈ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।