ਵੱਖ-ਵੱਖ ਸੜਕ ਹਾਦਸਿਆਂ ’ਚ ਚਾਰ ਵਿਅਕਤੀ ਜ਼ਖ਼ਮੀ
ਵੱਖ-ਵੱਖ ਸੜਕ ਹਾਦਸਿਆਂ ਵਿਚ ਚਾਰ ਵਿਅਕਤੀ ਜ਼ਖਮੀ
Publish Date: Tue, 03 Mar 2026 05:02 PM (IST)
Updated Date: Wed, 04 Mar 2026 04:02 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਅੰਦਰ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਚਾਰ ਵਿਅਕਤੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਫੌਜੀ ਚੌਕ ’ਤੇ ਇਕ ਮੋਟਰਸਾਈਕਲ ਚਾਲਕ ਦਾ ਸੰਤੁਲਨ ਵਿਗੜ ਗਿਆ। ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ-ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਕੈਲਾਸ਼ ਕੁਮਾਰ ਵਾਸੀ ਪਿੰਡ ਜੋਗਾਨੰਦ ਵਜੋਂ ਹੋਈ। ਇਸੇ ਤਰ੍ਹਾਂ ਪਾਵਰ ਹਾਊਸ ਰੋਡ ’ਤੇ ਬਿਜਲੀ ਦਫ਼ਤਰ ਨੇੜੇ ਕਾਰ ਦੀ ਟੱਕਰ ਨਾਲ ਬਾਈਕ ਚਾਲਕ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ-ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਗੁਰਮੇਲ ਸਿੰਘ ਵਾਸੀ ਪਿੰਡ ਸੇਮਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ। ਇਸੇ ਤਰ੍ਹਾਂ ਮਲੋਟ ਰੋਡ ਪੁਲ ਨੇੜੇ ਖੇਤ ਸਿੰਘ ਬਸਤੀ ’ਤੇ ਇਕ ਮੋਟਰਸਾਈਕਲ ਚਾਲਕ ਦਾ ਸੁਤੰਲਨ ਵਿਗੜ ਗਿਆ। ਜਿਸ ਨਾਲ ਉਕਤ ਵਿਅਕਤੀ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ-ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਚਮਕੌਰ ਸਿੰਘ ਵਾਸੀ ਢਿੱਲੋਂ ਬਸਤੀ ਨਰਵਾਨਾ ਰੋਡ ਵਜੋਂ ਹੋਈ। ਇਸ ਤੋਂ ਇਲਾਵਾ ਗੋਨਿਆਣਾ ਰੋਡ ’ਤੇ ਗਿੱਲਪਤੀ ਨੇੜੇ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ-ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਕੁਣਾਲ ਸਿੰਗਲਾ ਵਾਸੀ ਓਮੈਕਸ ਸਿਟੀ ਲੁਧਿਆਣਾ ਮੰਡੀ ਵਜੋਂ ਹੋਈ।