ਵੱਖ-ਵੱਖ ਵਾਪਰੇ ਹਾਦਸਿਆਂ ’ਚ 3 ਜ਼ਖ਼ਮੀ
ਵੱਖ ਵੱਖ ਹਾਦਸਿਆਂ ’ਚ 3 ਜ਼ਖ਼ਮੀ
Publish Date: Wed, 04 Feb 2026 04:31 PM (IST)
Updated Date: Thu, 05 Feb 2026 04:02 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ਵਿਚ ਵੱਖ ਵੱਖ ਸੜਕ ਹਾਦਸਿਆਂ ’ਚ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਥਾਨਕ ਬਠਿੰਡਾ–ਮਲੋਟ ਰੋਡ ਸਥਿਤ ਓਵਰਬ੍ਰਿਜ ’ਤੇ ਉਸ ਸਮੇਂ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਖਰਾਬ ਪਿਕਅੱਪ ਡਾਲਾ ਸੜਕ ਕਿਨਾਰੇ ਖੜ੍ਹਾ ਸੀ ਤੇ ਉਸ ਦਾ ਮਿਸਤਰੀ ਮੁਰੰਮਤ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਉੱਥੋਂ ਲੰਘ ਰਹੀ ਇੱਕ ਮੋਟਰਸਾਈਕਲ ਪਿਕਅੱਪ ਨਾਲ ਟਕਰਾ ਗਈ, ਜਿਸ ਕਾਰਨ ਮਿਸਤਰੀ ਤੇ ਮੋਟਰਸਾਈਕਲ ਸਵਾਰ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖ਼ਮੀ ਮਿਸਤਰੀ ਦੀ ਪਛਾਣ ਗੁਰਮੀਤ ਸਿੰਘ ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਛਾਣ ਮਨਦੀਪ ਸਿੰਘ ਪੁੱਤਰ ਹਰਪਾਲ ਸਿੰਘ (ਉਮਰ 32 ਸਾਲ), ਵਾਸੀ ਬੀੜ ਤਲਾਬ ਵਜੋਂ ਕੀਤੀ ਗਈ ਹੈ। ਸਥਾਨਕ ਬਠਿੰਡਾ ਮਲੋਟ ਰੋਡ ’ਤੇ ਟਰੈਕਟਰ ਟਰਾਲੀ ਦੀ ਟੱਕਰ ਨਾਲ ਸਕੂਟਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਸਿਮਰਨ ਵਾਸੀ ਖੇਤਾ ਸਿੰਘ ਬਸਤੀ ਵਜੋਂ ਹੋਈ ਹੈ।