ਡੀਆਈਜੀ ਬਠਿੰਡਾ ਰੇਂਜ ਨੇ ਪ੍ਰੀਖਿਆ ਸਬੰਧੀ ਨੌਜਵਾਨਾਂ ਨਾਲ ਸਾਂਝੇ ਕੀਤੇ ਨੁਕਤੇ
ਮਿਸ਼ਨ ਪ੍ਰਗਤੀ : ਡੀਆਈਜੀ ਬਠਿੰਡਾ ਰੇਂਜ ਨੇ ਮੁਕਾਬਲੇ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਨੁਕਤੇ ਕੀਤੇ ਨੌਜਵਾਨਾਂ ਨਾਲ ਸਾਂਝੇ
Publish Date: Sun, 08 Mar 2026 05:35 PM (IST)
Updated Date: Mon, 09 Mar 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਸਬੰਧੀ ਸ਼ੁਰੂ ਕੀਤੇ ਗਏ ਮਿਸ਼ਨ ਓਰਾਗਤੀ ਤਹਿਤ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਪਬਲਿਕ ਲਾਇਬ੍ਰੇਰੀ ਵਿਖੇ ਸਿੱਖਿਆ ਲੈ ਰਹੇ ਨੌਜਵਾਨਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੌਜਵਾਨ ਸਿਖਿਆਰਥੀਆਂ ਨੂੰ ਲੋਕ ਸੇਵਾ ਕਮਿਸ਼ਨ, ਫੌਜ, ਪੰਜਾਬ ਸੇਵਾ ਕਮਿਸ਼ਨ ਆਦਿ ਸਬੰਧੀ ਪ੍ਰੀਖਿਆਵਾਂ ਲਈ ਪੜ੍ਹਨ ਅਤੇ ਉਸ ਨੂੰ ਸਫ਼ਲਤਾ ਨਾਲ ਪਾਸ ਕਰਨ ਸਬੰਧੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਿਸ਼ਨ ਪ੍ਰਗਤੀ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ-ਖਾਸ ਕਰਕੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ-ਜਿੰਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਉਨ੍ਹਾਂ ਨੂੰ ਮਿਆਰੀ ਸਿੱਖਿਆ ਸਹੂਲਤ ਦੇਣਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਜਿਸ ਵੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਉਹ ਪਹਿਲਾਂ ਉਸ ਦੇ ਸਿਲੇਬਸ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਫੇਰ ਪੜ੍ਹਨ। ਉਨ੍ਹਾਂ ਦੱਸਿਆ ਕਿ ਹਰ ਇਕ ਵਿਦਿਆਰਥੀ ਆਪਣੀ ਰੁਚੀ ਅਤੇ ਲੋੜ ਅਨੁਸਾਰ ਨੋਟਸ ਤਿਆਰ ਕਰੇ ਤਾਂ ਜੋ ਪ੍ਰੀਖਿਆ ਦੌਰਾਨ ਆਪਣੇ ਨੋਟਿਸ ਪੜ੍ਹ ਕੇ ਵਿਦਿਆਰਥੀ ਨੂੰ ਸਭ ਯਾਦ ਰਹੇ। ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਮੈਡਮ ਸਸ਼ੀ ਸਿੱਕਾ ਨੇ ਜਿਨਸੀ ਸ਼ੋਸ਼ਣ, ਬਾਲ ਵਿਆਹ, ਨਸ਼ਾ ਮੁਕਤੀ ਅਤੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ। -ਬਾਕਸ- -ਪੁਲਿਸ ਤੇ ਹੋਰਨਾਂ ਵਿਭਾਗਾਂ ਚ ਭਰਤੀਆਂ ਸਬੰਧੀ ਸਰੀਰਕ ਸਿਖਲਾਈ ਅੱਜ ਤੋਂ ਬਠਿੰਡਾ ਦੇ ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਐੱਸਐੱਸਬੀ, ਪੰਜਾਬ ਪੁਲਿਸ, ਸੀਪੀਓ, ਹਥਿਆਰਬੰਦ ਸੈਨਾਵਾਂ ਤੇ ਹੋਰ ਕੇਂਦਰੀ ਅਤੇ ਸੂਬਾ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਭਰਤੀ ਸ਼ੁਰੂ ਕੀਤੀ ਹੈ। ਇਨ੍ਹਾਂ ਸਬੰਧੀ ਸਰੀਰਕ ਸਿੱਖਿਆ ਲਈ ਨੌਜਵਾਨਾਂ ਨੂੰ ਤਿਆਰ ਕਰਨ ਲਈ 9 ਮਾਰਚ ਤੋਂ ਵਿਸ਼ੇਸ਼ ਸਰੀਰਿਕ ਸਿੱਖਿਆ ਸੈਸ਼ਨ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਿੱਖਿਆ ਪ੍ਰੋਗਰਾਮ ਚ ਜ਼ਰੂਰ ਹਿੱਸਾ ਲੈ ਕੇ ਇਸਦਾ ਲਾਹਾ ਪ੍ਰਾਪਤ ਕਰਨ।