- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਵਿਚ ਠੰਢ ਦਾ ਕਹਿਰ ਜਾਰੀ, ਠੰਢ ਕਾਰਨ ਜਨਜੀਵਨ ਪ੍ਰਭਾਵਿਤ

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਲਗਾਤਾਰ ਠੰਢ ਦਾ ਕਹਿਰ ਜਾਰੀ ਹੈ। ਜਨਵਰੀ ਦੀ ਸ਼ੁਰੂਆਤ ਤੋਂ ਹੀ ਪੈ ਰਹੀ ਠੰਢ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸੀਜ਼ਨ ਵਿਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ, ਜਿਸ ਕਾਰਲ ਠੰਢ ਹੋਰ ਵਧ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ 10 ਜਨਵਰੀ, 2026 ਨੂੰ ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ ਸਿਰਫ਼ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦਿਨ ਵੱਧ ਤੋਂ ਵੱਧ ਨਮੀ 97 ਫੀਸਦੀ ਅਤੇ ਘੱਟੋ-ਘੱਟ ਨਮੀ 87 ਫੀਸਦੀ ਦਰਜ ਕੀਤੀ ਗਈ ਸੀ। ਹਵਾ ਦੀ ਗਤੀ ਸਿਰਫ਼ 1.8 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ ਸੀ। ਮੀਂਹ ਨਾ ਪੈਣ ਦੇ ਬਾਵਜੂਦ ਜ਼ਿਆਦਾ ਨਮੀ ਤੇ ਮੱਠੀ ਧੁੱਪ ਕਾਰਨ ਦਿਨ ਭਰ ਠੰਢ ਜਾਰੀ ਰਹੀ। ਅਗਲੇ ਦਿਨ, 11 ਜਨਵਰੀ ਨੂੰ ਠੰਢ ਹੋਰ ਤੇਜ਼ ਹੋ ਗਈ। ਇਸ ਸਮੇਂ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਤਕ ਡਿੱਗ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ। ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਸੀ, ਪਰ ਦਿਨ ਭਰ ਸੂਰਜ ਦੀ ਮੱਠੀ ਧੁੱਪ ਨੇ ਖਾਸ ਰਾਹਤ ਨਹੀਂ ਪ੍ਰਦਾਨ ਕੀਤੀ। ਇਸ ਦਿਨ ਨਮੀ ਵੀ ਕਾਫ਼ੀ ਜ਼ਿਆਦਾ ਸੀ, ਵੱਧ ਤੋਂ ਵੱਧ 93 ਫੀਸਦੀ ਅਤੇ ਘੱਟੋ-ਘੱਟ 85 ਫੀਸਦੀ ਅਤੇ ਹਵਾ ਦੀ ਗਤੀ 2.7 ਕਿਲੋਮੀਟਰ ਪ੍ਰਤੀ ਘੰਟਾ ਤੇਜ਼ ਹੋ ਗਈ ਅਤੇ ਠੰਢੀਆਂ ਹਵਾਵਾਂ ਨੇ ਠੰਢ ਨੂੰ ਹੋਰ ਵਧਾ ਦਿੱਤਾ। ਲਗਾਤਾਰ ਵਧ ਰਹੀ ਠੰਢ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਠੰਢ ਕਾਰਨ ਸਵੇਰੇ ਅਤੇ ਦੇਰ ਸ਼ਾਮ ਸਮੇਂ ਸੜਕਾਂ 'ਤੇ ਆਵਾਜਾਈ ਘੱਟ ਸੀ। ਇਸ ਬਜ਼ੁਰਗ, ਛੋਟੇ ਬੱਚੇ ਤੇ ਬਿਮਾਰ ਵਿਅਕਤੀਆਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਇਆ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿਚ ਸੀਤ ਲਹਿਰ, ਸੰਘਣੀ ਧੁੰਦ ਅਤੇ ਉੱਚ ਨਮੀ ਨੇ ਤਾਪਮਾਨ ਵਿਚ ਗਿਰਾਵਟ ਲਈ ਯੋਗਦਾਨ ਦਿੱਤਾ ਹੈ। ਇਸ ਸਮੇਂ ਘੱਟ ਹਵਾ ਦੀ ਗਤੀ ਅਤੇ ਸੂਰਜ ਦੀ ਰੌਸ਼ਨੀ ਦੀ ਘਾਟ ਨੇ ਵੀ ਠੰਢ ਨੂੰ ਹੋਰ ਤੇਜ਼ ਕੀਤਾ ਹੈ। ਸਿਹਤ ਮਾਹਿਰਾਂ ਨੇ ਸਲਾਹ ਦਿੱਤੀ ਹੈ ਕਿ ਲੋਕ ਸਵੇਰੇ ਅਤੇ ਦੇਰ ਸ਼ਾਮ ਨੂੰ ਬਾਹਰ ਜਾਣ ਤੋਂ ਬਚਣ, ਗਰਮ ਕੱਪੜੇ ਪਾਉਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ। ਅਗਲੇ ਦਿਨਾਂ ਵਿਚ ਵੀ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਸਿਹਤ ਮਾਹਿਰਾਂ ਨੇ ਸਲਾਹ ਦਿੱਤੀ ਹੈ ਕਿ ਲੋਕ ਸਵੇਰੇ ਤੇ ਦੇਰ ਸ਼ਾਮ ਨੂੰ ਬਾਹਰ ਜਾਣ ਤੋਂ ਬਚਣ, ਗਰਮ ਕੱਪੜੇ ਪਾਉਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ। ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ’ਚ ਵੀ ਸਵੇਰੇ ਤੇ ਰਾਤ ਨੂੰ ਸੰਘਣੀ ਧੁੰਦ ਅਤੇ ਠੰਢੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ।