ਜਤਿੰਦਰ ਭੱਲਾ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
ਜਤਿੰਦਰ ਭੱਲਾ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
Publish Date: Wed, 18 Mar 2026 04:25 PM (IST)
Updated Date: Thu, 19 Mar 2026 04:02 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡਾਂ ਵਿੱਚ ਖੇਡ ਸੰਸਕ੍ਰਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਪਿੰਡ ਰਾਮੂਵਾਲਾ ’ਚ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਸਮਾਗਮ ਦੌਰਾਨ ਪਿੰਡ ਦੇ ਕਈ ਨੌਜਵਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ। ਜਤਿੰਦਰ ਭੱਲਾ ਨੇ ਖਿਡਾਰੀਆਂ ਨੂੰ ਕ੍ਰਿਕਟ ਨਾਲ ਸਬੰਧਿਤ ਸਮਾਨ ਅਤੇ ਖੇਡ ਕਿੱਟਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵਿਚ ਬਹੁਤ ਵੱਡੀ ਪ੍ਰਤਿਭਾ ਮੌਜੂਦ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਸਹੂਲਤਾਂ ਮਿਲਣ ਤਾਂ ਉਹ ਰਾਜ ਅਤੇ ਦੇਸ਼ ਪੱਧਰ ’ਤੇ ਵੱਡੀਆਂ ਉਪਲੱਬਧੀਆਂ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਦਾ ਮੁੱਖ ਉਦੇਸ਼ ਇਹ ਹੈ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਖਿਡਾਰੀਆਂ ਲਈ ਵਧੀਆ ਮੌਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਦਮ ਚੁੱਕੇ ਜਾ ਰਹੇ ਹਨ।
ਭੱਲਾ ਨੇ ਕਿਹਾ ਕਿ ਪਿੰਡ ਪੱਧਰ ’ਤੇ ਖੇਡ ਮੈਦਾਨਾਂ ਅਤੇ ਹੋਰ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਸਰਕਾਰ ਵੱਲੋਂ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਤੇ ਆਪਣੇ ਪਿੰਡ, ਜ਼ਿਲ੍ਹੇ ਤੇ ਰਾਜ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਖੇਡ ਕਿੱਟਾਂ ਅਤੇ ਹੋਰ ਲੋੜੀਂਦੇ ਸਮਾਨ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੇਜਤਿੰਦਰ ਭੱਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਪਿੰਡਾਂ ਵਿਚ ਖੇਡਾਂ ਨੂੰ ਵੱਡਾ ਉਤਸ਼ਾਹ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਖੇਡ ਕਿੱਟਾਂ ਮਿਲਣ ਨਾਲ ਖਿਡਾਰੀਆਂ ਵਿੱਚ ਹੋਰ ਜ਼ਿਆਦਾ ਜੋਸ਼ ਅਤੇ ਉਤਸਾਹ ਪੈਦਾ ਹੁੰਦਾ ਹੈ। ਇਸ ਮੌਕੇ ਹਰਜੀਤ ਸਿੰਘ ਮੈਂਬਰ, ਗੁਰਜੀਤ ਸਿੰਘ ਕਲੱਬ ਪ੍ਰਧਾਨ, ਧੰਨਾ ਸਿੰਘ, ਦੀਪ ਸਿੰਘ ਮਨਧੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਰਵਿੰਦਰ ਸਿੰਘ, ਲਖਵਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਹਾਜ਼ਰ ਸਨ।