ਡਾਕਟਰ ਸਮਾਜ ਦੀ ਹਨ ਰੀੜ੍ਹ ਦੀ ਹੱਡੀ : ਸਿਹਤ ਮੰਤਰੀ ਪੰਜਾਬ
ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ,
Publish Date: Sun, 22 Feb 2026 07:11 PM (IST)
Updated Date: Mon, 23 Feb 2026 04:13 AM (IST)
-ਕਿਹਾ, ਪਿੰਡਾਂ ਤੇ ਸ਼ਹਿਰਾਂ ’ਚ ਸਿਹਤ ਸੇਵਾਵਾਂ ਮਜਬੂਤ ਕਰਨ ਲਈ ਯਤਨ ਜਾਰੀ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਵੱਡੀਆਂ ਉਪਲਬਧੀਆਂ ਦਰਜ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਵੀਰ ਸਿੰਘ ਨੇ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ 78ਵੇਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਕਾਨਫਰੰਸ ਪਿਮਾਕਾਨ 2025 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕਾਨਫਰੰਸ ਨੂੰ ਸਬੋਧਨ ਕਰਦਿਆਂ ਕੀਤਾ। ਇਸ ਮੌਕੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਸੁਧਾਰ ਪ੍ਰਕਿਰਿਆ, ਆਧੁਨਿਕ ਉਪਕਰਨਾਂ ਦੀ ਉਪਲੱਬਧਤਾ ਅਤੇ ਡਾਕਟਰੀ ਸਟਾਫ ਦੀ ਭਰਤੀ ਰਾਹੀਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਇਲਾਜ ਦੀ ਸਹੂਲਤ ਮਿਲ ਸਕੇ। ਉ੍ਨ੍ਹਾਂ ਕਿਹਾ ਕਿ ਡਾਕਟਰ ਭਾਈਚਾਰੇ ਦੀ ਸੇਵਾ ਭਾਵਨਾ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਡਾਕਟਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਇਸ ਦੌਰਾਨ ਸਿਹਤ ਮੰਤਰੀ ਨੇ ਸਿਹਤ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਪਦਮਜੀਤ ਮਹਿਤਾ, ਡਾ. ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ, ਡਾ. ਵਿਕਾਸ ਛਾਬੜਾ, ਡਾ. ਤਪਿੰਦਰਜੋਤ, ਸਿਵਲ ਸਰਜਨ, ਬਠਿੰਡਾ, ਡਾ. ਅਖਿਲੇਸ਼ ਪਾਠਕ, ਡਾ. ਆਰਐਸ. ਸੇਠੀ, ਡਾ. ਜਨਕ ਰਾਜ ਸਿੰਗਲਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਮੌਜੂਦ ਸਨ।