ਨਸ਼ਾ ਤਸਕਰੀ ਦੇ ਦੋਸ਼ ’ਚ 7 ਜਣੇ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 7 ਜਣੇ ਕਾਬੂ
Publish Date: Tue, 03 Feb 2026 04:49 PM (IST)
Updated Date: Wed, 04 Feb 2026 04:02 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ’ਚ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋ 87.20 ਗ੍ਰਾਮ ਹੈਰੋਇਨ ਤੇ 135 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਕੋਤਵਾਲੀ ਪੁਲਿਸ ਨੇ ਰੇਲਵੇ ਰੋਡ ਤੋਂ ਰਾਹੁਲ ਖੁਰਾਣਾ ਵਾਸੀ ਗੋਪਾਲ ਨਗਰ ਨੂੰ 135 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੁਲਜ਼ਮ ਬਲਕਾਰ ਸਿੰਘ ਵਾਸੀ ਧੋਬੀਆਣਾ ਬਸਤੀ ਨੂੰ ਭਾਗੂ ਰੋਡ ਟੀ ਪੁਆਇੰਟ ਰਿੰਗ ਰੋਡ ਤੋਂ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਮੁਲਜ਼ਮ ਅਮਨਦੀਪ ਸਿੰਘ ਵਾਸੀ ਕਲਿਆਣਾ ਸੁਖਾ ਨੂੰ ਪਿੰਡ ਬੱਜੋਆਣਾ ਤੋਂ 2.20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਮੁਲਜ਼ਮ ਸਨੀ ਸੁਨਿਆਰਾ ਵਾਸੀ ਰਾਮਪੁਰਾ ਨੂੰ ਰਾਮਪੁਰਾ ਖੇਤਰ ਤੋਂ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮੌੜ ਪੁਲਿਸ ਨੇ ਗੁਲਸ਼ਨ ਕੁਮਾਰ ਵਾਸੀ ਮੌੜ ਮੰਡੀ ਨੂੰ ਰਾਮਨਗਰ ਕੈਂਚੀਆਂ ਮੌੜ ਤੋਂ 6 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਸੀਆਈਏ ਸਟਾਫ਼ 2 ਦੀ ਪੁਲਿਸ ਨੇ ਭਗਵੰਤ ਸਿੰਘ ਤੇ ਗੁਰਭੇਜ ਸਿੰਘ ਵਾਸੀ ਪਿੰਡ ਨਸੀਬਪੁਰਾ ਨੂੰ ਤਲਵੰਡੀ ਸਾਬੋਂ ਤੋਂ 70 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਤਲਵੰਡੀ ਸਾਬੋਂ ’ਚ ਮਾਮਲਾ ਦਰਜ ਕੀਤਾ ਹੈ।