ਨਸ਼ਾ ਤਸਕਰੀ ਦੇ ਦੋਸ਼ ’ਚ 15 ਵਿਅਕਤੀ ਕਾਬੂ
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 15 ਵਿਅਕਤੀ ਗ੍ਰਿਫ਼ਤਾਰ
Publish Date: Sat, 28 Mar 2026 04:35 PM (IST)
Updated Date: Sun, 29 Mar 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿਚ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋ 143 ਗ੍ਰਾਮ ਹੈਰੋਇਨ ਤੇ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਮੁਲਜ਼ਮ ਅਜੈ ਸਿੰਘ ਵਾਸੀ ਕਿਕਰਦਾਸ ਮੁਹੱਲਾ ਨੂੰ ਕਪਾਸ ਮੰਡੀ ਦੇ ਨੇੜੇ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਥਰਮਲ ਪੁਲਿਸ ਨੇ ਜਨਤਾ ਨਗਰ ਨੇੜੇ ਮੁਲਜ਼ਮ ਸੁਰੇਸ਼ ਕੁਮਾਰ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਸੂਰਜ ਵਾਸੀ ਸ਼ਕਤੀ ਬਿਹਾਰ, ਨਿਖਿਲ ਗੁਪਤਾ ਵਾਸੀ ਚੰਦਸਰ ਬਸਤੀ ਤੇ ਮੁਹੰਮਦ ਇਮਤਿਆਜ਼ ਵਾਸੀ ਅਜੀਤ ਰੋਡ ਨੂੰ ਨਾਰਥ ਅਸਟੇਟ ਦੇ ਨੇੜੇ ਕਰੀਬ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਉਧਮ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਕੈਟ ਪੁਲਿਸ ਨੇ ਸੂਰਜ ਕੁਮਾਰ ਨੂੰ 3.45 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਬਠਿੰਡਾ ਪੁਲਿਸ ਨੇ ਜਸਪ੍ਰੀਤ ਸਿੰਘ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਪੁਲਿਸ ਨੇ ਗੁਰਪ੍ਰੀਤ ਸਿੰਘ ਨੂੰ 6.30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਿਸ ਨੇ ਸੰਜੂ ਅਤੇ ਦੀਪਕ ਸਿੰਘ ਨੂੰ 6.30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਪੁਲਿਸ ਨੇ ਰਣਜੀਤ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਕੋਟਫੱਤਾ ਪੁਲਿਸ ਨੇ ਰਨਦੀਪ ਸਿੰਘ ਅਤੇ ਨਰਿੰਦਰ ਸਿੰਘ ਨੂੰ 3.05 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਸੁਖਜੀਤ ਕੌਰ ਨੂੰ 6.22 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਨ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।