- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਜਣੇ ਗ੍ਰਿਫ਼ਤਾਰ

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਇਨ੍ਹਾਂ ਮੁਲਜ਼ਮਾਂ ਕੋਲੋ 141.3 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ ਅਤੇ 105 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਪਿੰਡ ਭਾਈਰੂਪਾ ਨੇੜੇ ਮੁਲਜ਼ਮ ਮਹਿਤਾ ਵਾਸੀ ਸਿਕੰਦਰਪੁਰਾ ਬਠਿੰਡਾ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਸਿਵਲ ਲਾਈਨ ਪੁਲਿਸ ਫੇਸ 1 ਨੇੜੇ ਪਾਣੀ ਵਾਲੀਆ ਡਿੱਗੀਆਂ ਕੋਲ ਮੁਲਜ਼ਮ ਈਸ਼ੂ ਕੁਮਾਰ ਵਾਸੀ ਬੇਅੰਤ ਸਿੰਘ ਨਗਰ ਬਠਿੰਡਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਨਾਥਪੁਰਾ ਵਿਚ ਮੁਲਜ਼ਮ ਬਲਜਿੰਦਰ ਸਿੰਘ ਵਾਸੀ ਕਲਿਆਣ ਸੁੱਖਾ ਨੂੰ 3.15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਸੀਆਈਏ 1 ਦੀ ਪੁਲਿਸ ਨੇ ਭੁੱਚੋਂ ਮੰਡੀ ਨੇੜੇ ਮੁਲਜ਼ਮ ਸਤਨਾਮ ਸਿੰਘ ਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਗਤਾ ਭਾਈਕਾ ਪੁਲਿਸ ਨੇ ਪਿੰਡ ਮਲੂਕਾ ’ਚ ਗਸ਼ਤ ਦੌਰਾਨ ਮੁਲਜ਼ਮ ਗੁਰਮੁੱਖ ਸਿੰਘ ਵਾਸੀ ਪਿੰਡ ਮਲੂਕਾ ਨੂੰ 40 ਨਸ਼ੀਲੀਆਂ ਗੋਲੀਆ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਜਲਾਲ ਵਿਖੇ ਮੁਲਜ਼ਮ ਨਿਰਮਲ ਸਿੰਘ ਅਤੇ ਸੁਖਮਨ ਸਿੰਘ ਵਾਸੀ ਪਿੰਡ ਦਿਆਲਪੁਰਾ ਮਿਰਜ਼ਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਫੂਲ ਪੁਲਿਸ ਨੇ ਪਿੰਡ ਭਾਈਰੂਪਾ ਨੇੜੇ ਮੁਲਜ਼ਮ ਰੇਸ਼ਮ ਸਿੰਘ ਅਤੇ ਗੁਰਪਿਆਰ ਸਿੰਘ ਨੁੰ 2.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਚਾਉਕੇ ਨੇੜੇ ਮੁਲਜ਼ਮ ਫਰੀਦ ਸਿੰਘ ਵਾਸੀ ਪਿੰਡ ਪੀਰਕੋਟ ਨੂੰ 100 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਬਾਲਿਆਂਵਾਲੀ ਪੁਲਿਸ ਨੇ ਪਿੰਡ ਬਾਲਿਆਂਵਾਲੀ ਵਿਚ ਮੁਲਜ਼ਮ ਅਰਸ਼ਦੀਪ ਸਿੰਘ ਵਾਸੀ ਰਾਮਨਿਵਾਸ ਨੂੰ 105 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਥਾਣਾ ਕੋਟਫੱਤਾ ਪੁਲਿਸ ਨੇ ਮੁਲਜ਼ਮ ਸਿਮਰਜੀਤ ਸਿੰਘ ਵਾਸੀ ਮਾਈਸਰਖਾਨਾ ਨੂੰ 3.65 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪ੍ਰੰਤੂ ਬਾਅਦ ’ਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ।