ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਪੁਰੀ ਵੱਲੋਂ ਦਾਣਾ ਮੰਡੀਆਂ ਦਾ ਦੌਰਾ
-ਫਸਲ ਵੇਚਣ ਆਏ ਕਿਸਾਨਾਂ -ਫਸਲ ਵੇਚਣ ਆਏ ਕਿਸਾਨਾਂ
Publish Date: Sun, 19 Apr 2026 05:37 PM (IST)
Updated Date: Mon, 20 Apr 2026 04:04 AM (IST)
-ਫਸਲ ਵੇਚਣ ਆਏ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਦਿਸ਼ਾ-ਨਿਰਦੇਸ਼
ਗੁਰਤੇਜ ਸਿੰਘ ਸਿੱਧੂ, ਬਠਿੰਡਾ
ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਕੇਸ਼ ਪੁਰੀ ਵੱਲੋਂ ਐਤਵਾਰ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬਾਂਡੀ ਅਤੇ ਘੁੱਦਾ ਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਦੌਰੇ ਦੌਰਾਨ ਰਾਕੇਸ਼ ਪੁਰੀ ਨੇ ਮੰਡੀਆਂ ਵਿੱਚ ਕਣਕ ਦੀ ਆਮਦ, ਤੋਲ ਪ੍ਰਕਿਰਿਆ, ਲਿਫਟਿੰਗ ਅਤੇ ਸਟੋਰੇਜ ਦੀ ਵਿਵਸਥਾ ਨੂੰ ਧਿਆਨ ਨਾਲ ਵੇਖਿਆ ਅਤੇ ਮੌਕੇ ''ਤੇ ਹੀ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਕਿਸਾਨਾਂ ਨੇ ਮੰਡੀਆਂ ਵਿੱਚ ਹੋ ਰਹੇ ਪ੍ਰਬੰਧਾਂ 'ਤੇ ਆਪਣੀ ਸੰਤੁਸ਼ਟੀ ਜਤਾਈ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਇੰਤਜ਼ਾਮਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਮੰਡੀਆਂ ਵਿੱਚ ਸਾਫ਼-ਸੁਥਰਾ ਦੀ ਵਿਵਸਥਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਖਰੀਦ ਕੇਂਦਰਾਂ 'ਤੇ ਕਣਕ ਦੀ ਤੁਰੰਤ ਤੋਲ ਅਤੇ ਲਿਫਟਿੰਗ ਨੂੰ ਪਹਿਲ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਬਿਨਾਂ ਲੋੜ ਦੇ ਲੰਮਾ ਸਮਾਂ ਨਾ ਪਈ ਰਹੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਅਦਾਇਗੀਆਂ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚਣ।
ਰਾਕੇਸ਼ ਪੁਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਪੱਧਰ ''ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸੰਬੰਧਿਤ ਅਧਿਕਾਰੀਆਂ ਜਾਂ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ, ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਸਿਰਮੌਰ ਰੱਖਿਆ ਜਾਵੇ।