- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਪ੍ਰੀਮੀਅਮ ਦਾ ਹੋਇਆ ਆਗਾਜ਼

-ਬਠਿੰਡਾ ਪ੍ਰੀਮੀਅਮ ਦਾ ਆਗਾਜ਼, ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਬੇਮਿਸਾਲ ਤੇ ਦੂਰਦਰਸ਼ੀ ਉਪਰਾਲੇ : ਅਮਨ ਅਰੋੜਾ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਬੇਮਿਸਾਲ ਤੇ ਦੂਰਦਰਸ਼ੀ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਬਠਿੰਡਾ ਪ੍ਰੀਮੀਅਰ ਲੀਗ ਦਾ ਉਦਘਾਟਨ ਕਰਨ ਮੌਕੇ ਪਾਰਦਰਸ਼ੀ ਪ੍ਰਸ਼ਾਸਨ, ਲੋਕਾਂ ਦੀ ਭਾਗੀਦਾਰੀ ਤੇ ਸਖ਼ਤ ਇਰਾਦਿਆਂ ਨਾਲ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹਰ ਵਰਗ ਵੱਲੋਂ ਸ਼ਲਾਘਾ ਮਿਲ ਰਹੀ ਹੈ ਅਤੇ ਇਹ ਉਪਰਾਲੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਮੀਲ ਪੱਥਰ ਸਾਬਤ ਹੋ ਰਹੇ ਹਨ। ਪੰਜਾਬ ਦੇ ਦਿਲ ਬਠਿੰਡਾ ਸ਼ਹਿਰ ਵਿਚ ਪਹਿਲੀ ਵਾਰ ਖੇਡਾਂ, ਮਨੋਰੰਜਨ ਤੇ ਨਸ਼ਾ ਵਿਰੋਧੀ ਲਹਿਰ ਦਾ ਇਤਿਹਾਸਕ ਸੰਗਮ ਦੇਖਣ ਨੂੰ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲਾ ਪੰਜਾਬ ਦ੍ਰਿਸ਼ਟੀਕੋਣ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਕਾਰਾਤਮਕ ਸੋਚ ਅਧੀਨ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਾਇਨਾਮਿਕ ਤੇ ਐਨਰਜੈਟਿਕ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ, ਬਠਿੰਡਾ ਪ੍ਰੀਮੀਅਰ ਲੀਗ ਦਾ ਬਠਿੰਡਾ ਵਿਖੇ ਵੱਡੇ ਪੱਧਰ 'ਤੇ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ, ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ, ਸੀਨੀਅਰ ਡਿਪਟੀ ਮੇਅਰ ਸ਼ਾਮ ਲਾਲ ਜੈਨ ਤੋ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀਆਂ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਧੰਦਿਆਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਣ ਲਈ ਸੰਪਤੀਆਂ ਜ਼ਬਤ ਕਰਨ ਤੇ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਇਆ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰੋਕਥਾਮ ਦੇ ਨਾਲ-ਨਾਲ ਇਲਾਜ ਅਤੇ ਪੁਨਰਵਾਸ ’ਤੇ ਖ਼ਾਸ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿੱਥੇ ਪੀੜਤ ਨੌਜਵਾਨਾਂ ਨੂੰ ਮੈਡੀਕਲ ਸਹਾਇਤਾ, ਕੌਂਸਲਿੰਗ ਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਰਾਹਦਾਰੀ ਮਿਲ ਰਹੀ ਹੈ। ਇਸ ਦੇ ਨਾਲ ਹੀ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਰੁਜ਼ਗਾਰ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੀਗ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇਕ ਸ਼ਕਤੀਸ਼ਾਲੀ ਪਹਿਲ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਬਾਲੀਵੁੱਡ ਅਤੇ ਕ੍ਰਿਕਟ ਦੇ ਵੱਡੇ ਸਿਤਾਰੇ ਇੱਕੋ ਸਮੇਂ ਬਠਿੰਡਾ ਵਿਖੇ ਪਹੁੰਚੇ ਹਨ, ਜੋ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨਗੇ। ਉਨ੍ਹਾਂ ਦੱਸਿਆ ਕਿ ਬਠਿੰਡਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਗਈ ਬਠਿੰਡਾ ਪ੍ਰੀਮੀਅਰ ਲੀਗ ਵਿਚ ਨਗਰ ਨਿਗਮ ਦੇ ਫੰਡਾਂ ਦੀ ਵਰਤੋਂ ਨਹੀਂ ਕੀਤੀ ਗਈ ਹੈ।
ਬਾਕਸ
ਸੱਭਿਆਚਾਰ, ਮਨੋਰੰਜਨ ਅਤੇ ਖੇਡਾਂ ਦਾ ਇਕ ਵਿਲੱਖਣ ਸੰਗਮ
ਇਹ ਸਮਾਗਮ ਗਣੇਸ਼ ਵੰਦਨਾ ਨਾਲ ਸ਼ੁਰੂ ਹੋਇਆ। ਇਸ ਤੋਂ ਬਾਅਦ ਗਿੱਧਾ, ਭੰਗੜਾ ਅਤੇ ਫਾਇਰ ਸ਼ੋਅ ਸਮੇਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਦੇ ਮਨੋਰੰਜਨ ਲਈ ਮਿੱਕੀ ਮਾਊਸ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁੰਬਈ ਅਤੇ ਚੰਡੀਗੜ੍ਹ ਦੇ ਡਾਂਸ ਗਰੁੱਪ ਵੀ ਆਪਣੇ ਮਨਮੋਹਕ ਪ੍ਰਦਰਸ਼ਨਾਂ ਨਾਲ ਦਰਸ਼ਕਾਂ ਨੂੰ ਮੋਹਿਤ ਕੀਤਾ। ਮਨੋਰੰਜਨ ਜਗਤ ਤੋਂ, ਬਾਲੀਵੁੱਡ ਅਭਿਨੇਤਰੀਆਂ ਅਮੀਸ਼ਾ ਪਟੇਲ ਅਤੇ ਜ਼ਰੀਨ ਖਾਨ ਆਪਣੀ ਪੇਸ਼ਕਾਰੀ ਦਿੱਤੀ ਗਈ, ਨੂਰਾਂ ਸਿਸਟਰਜ਼, ਮਾਸਟਰ ਸਲੀਮ ਅਤੇ ਮਾਸ਼ਾ ਅਲੀ ਆਪਣੀ ਸੁਰੀਲੀ ਗਾਇਕੀ ਨਾਲ ਦਰਸ਼ਕਾਂ ਨੂੰ ਮੋਹਿਤ ਕੀਤਾ। ਇਸ ਇਤਿਹਾਸਕ ਮੌਕੇ ਅੰਤਰਰਾਸ਼ਟਰੀ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਵਿਸ਼ੇਸ਼ ਮੌਜੂਦਗੀ ਰਹੀ ਤੇ ਬਠਿੰਡਾ ਦੇ ਉਭਰਦੇ ਕ੍ਰਿਕਟਰਾਂ ਦਾ ਉਤਸ਼ਾਹ ਵਧਾਇਆ।
-ਬਾਕਸ-
-50 ਵਾਰਡ, 50 ਟੀਮਾਂ ਅਤੇ 115 ਮੈਚ
ਮੇਅਰ ਨੇ ਦੱਸਿਆ ਕਿ ਬਠਿੰਡਾ ਦੇ 50 ਵਾਰਡਾਂ ਦੀਆਂ 50 ਟੀਮਾਂ ਇਸ ਪ੍ਰੀਮੀਅਰ ਲੀਗ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਟੂਰਨਾਮੈਂਟ ਲਈ ਦਸ ਪੂਲ ਬਣਾਏ ਗਏ ਹਨ, ਹਰੇਕ ਪੂਲ ’ਚ 10-10 ਮੈਚ ਖੇਡੇ ਜਾਣਗੇ। ਕੁੱਲ 115 ਮੁਕਾਬਲੇ ਕਰਵਾਏ ਗਏ ਹਨ, ਜੋ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਹੋਣਗੇ। ਉਨ੍ਹਾਂ ਦੱਸਿਆ ਕਿ ਅੱਜ ਇਸ ਇਤਿਹਾਸਕ ਬਠਿੰਡਾ ਪ੍ਰੀਮੀਅਰ ਲੀਗ ਦਾ ਆਗਾਜ਼ ਹੋਇਆ ਹੈ, ਜਦੋਂ ਕਿ 5 ਫਰਵਰੀ ਤੋਂ ਇਸ ਮਹਾਂਸੰਗ੍ਰਾਮ ’ਚ ਬਠਿੰਡਾ ਦੇ 50 ਵਾਰਡਾਂ ਦੀਆਂ ਟੀਮਾਂ ਮੈਦਾਨ ਵਿਚ ਨਿੱਤਰ ਕੇ ਚੈਂਪੀਅਨ ਬਣਨ ਲਈ ਆਪਣੇ ਜਲਵੇ ਵਿਖੇਰਣਗੀਆਂ। ਮੇਅਰ ਨੇ ਦੱਸਿਆ ਕਿ ਕੁਆਰਟਰ ਫਾਈਨਲ, ਸੈਮੀਫਾਈਨਲ ਤੇ ਫਾਈਨਲ ਵਿਚ ਜੇਤੂ ਟੀਮਾਂ ਨੂੰ ਵੱਡੇ ਇਨਾਮ ਦਿੱਤੇ ਜਾਣਗੇ, ਜਿਸਦੀ ਜਾਣਕਾਰੀ ਸਮੇਂ-ਸਮੇਂ 'ਤੇ ਮੀਡੀਆ ਰਾਹੀਂ ਜਨਤਾ ਨੂੰ ਦਿੱਤੀ ਜਾਵੇਗੀ। ਅੰਤ ’ਚ ਮੇਅਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਅਰਵਿੰਦ ਕੇਜਰੀਵਾਲ ਦੇ ਪ੍ਰੇਰਣਾਦਾਇਕ ਦ੍ਰਿਸ਼ਟੀਕੋਣ ਹੇਠ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਬਠਿੰਡਾ ਪ੍ਰੀਮੀਅਰ ਲੀਗ ਇਕ ਨਵੀਂ ਦਿਸ਼ਾ ਤੇ ਤਾਕਤ ਪ੍ਰਦਾਨ ਕਰੇਗੀ ਤੇ ਬਠਿੰਡਾ ਨੂੰ ਨਸ਼ਾ ਮੁਕਤ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ।