ਗੁਰਸੇਵਕ ਮਾਨ ਨੇ ਨਿਯੁਕਤੀ ਲਈ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ
ਗੁਰਸੇਵਕ ਮਾਨ ਨੇ ਆਪਣੀ ਨਿਯੁਕਤੀ ਲਈ ਕੀਤਾ
Publish Date: Sun, 29 Mar 2026 05:30 PM (IST)
Updated Date: Mon, 30 Mar 2026 04:06 AM (IST)
-ਗੁਰਸੇਵਕ ਮਾਨ ਨੇ ਬਬਲੀ ਢਿੱਲੋਂ ਦੇ ਨਾਲ ਗੁਰੂਘਰ ਕਿਲਾ ਮੁਬਾਰਕ ਤੇ ਹਨੂੰਮਾਨ ਮੰਦਰ ’ਚ ਟੇਕਿਆ ਮੱਥਾ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਗੁਰਸੇਵਕ ਸਿੰਘ ਮਾਨ ਵੱਲੋਂ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ।
ਐਤਵਾਰ ਨੂੰ ਉਹ ਇਕਬਾਲ ਸਿੰਘ ਬਬਲੀ ਢਿੱਲੋ ਅਤੇ ਹੋਰ ਸਥਾਨਕ ਆਗੂਆਂ ਦੇ ਨਾਲ ਗੁਰਦੁਆਰਾ ਸ੍ਰੀ ਕਿਲਾ ਮੁਬਾਰਕ ਸਾਹਿਬ ਅਤੇ ਪੋਸਟ ਆਫਿਸ ਬਾਜ਼ਾਰ ਸਥਿਤ ਹਨੂੰਮਾਨ ਮੰਦਰ ਵਿਖੇ ਮੱਥਾ ਟੇਕਣ ਪਹੁੰਚੇ। ਇਸ ਮੌਕੇ ਗੁਰਸੇਵਕ ਸਿੰਘ ਮਾਨ ਨੇ ਆਪਣੀ ਨਵੀਂ ਜ਼ਿੰਮੇਵਾਰੀ ਲਈ ਵਾਹਿਗੁਰੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਗਏ ਭਰੋਸੇ ’ਤੇ ਖਰੇ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਇਹ ਵੀ ਪ੍ਰਣ ਕੀਤਾ ਕਿ ਬਠਿੰਡਾ ਸ਼ਹਿਰ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਨਾਲ ਲੈ ਕੇ ਚਲਣਗੇ।
ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋ ਨੇ ਦੱਸਿਆ ਕਿ ਉਹ ਪਹਿਲਾਂ ਗੁਰਦੁਆਰਾ ਸ੍ਰੀ ਕਿਲਾ ਮੁਬਾਰਕ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਇਸ ਤੋਂ ਬਾਅਦ ਹਨੂੰਮਾਨ ਮੰਦਰ ਵਿੱਚ ਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਗੁਰਸੇਵਕ ਮਾਨ ਨੂੰ ਦਿੱਤੀ ਗਈ ਜਿੰਮੇਵਾਰੀ ਨਾਲ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਸੇਵਕ ਸਿੰਘ ਮਾਨ ਦੀ ਨਿਯੁਕਤੀ ਨਾਲ ਸ਼ਹਿਰੀ ਇਕਾਈ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਇਸ ਦੇ ਨਾਲ ਸਮੁੱਚੇ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਜੋ ਭਵਿੱਖ ’ਚ ਪਾਰਟੀ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਸ਼ਹਿਰੀ ਜਿਲਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸਿੰਘ ਸੰਧੂ, ਐੱਸਜੀਪੀਸੀ ਮੈਂਬਰ ਜੋਗਿੰਦਰ ਕੌਰ ਤੇ ਬਲਵਿੰਦਰ ਕੌਰ, ਕੁਲਦੀਪ ਸਿੰਘ ਨੰਬਰਦਾਰ, ਮੱਖਣ ਸਿੰਘ ਆਦਿ ਤੋਂ ਇਲਾਵਾ ਸਾਰੇ ਸਰਕਲਾਂ ਤੇ ਵਿੰਗਾਂ ਦੇ ਪ੍ਰਧਾਨ ਸਮੇਤ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।