ਹੈਰੋਇਨ ਤੇ 50 ਲੀਟਰ ਲਾਹਣ ਸਮੇਤ 7 ਗ੍ਰਿਫਤਾਰ
163 ਗ੍ਰਾਮ ਹੈਰੋਇਨ ਅਤੇ 50 ਲੀਟਰ ਲਾਹਣ ਸਮੇਤ 7 ਗ੍ਰਿਫਤਾਰ
Publish Date: Mon, 09 Mar 2026 05:09 PM (IST)
Updated Date: Tue, 10 Mar 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ’ਚ ਹੈਰੋਇਨ ਤੇ ਲਾਹਣ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 163 ਗ੍ਰਾਮ ਹੈਰੋਇਨ ਤੇ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਡਲ ਟਾਊਨ ਫੇਜ਼ ਇੱਕ ਵਿਚ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 151 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਵਰਿੰਦਰ ਸਿੰਘ ਵਾਸੀ ਊਧਮ ਸਿੰਘ ਨਗਰ ਬਠਿੰਡਾ ਤੇ ਜਸਪ੍ਰੀਤ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਬਠਿੰਡਾ ਵਜੋਂ ਹੋਈ। ਇਸ ਤਰ੍ਹਾਂ ਹੀ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਰੇਲਵੇ ਲਾਈਨਾਂ ਨੇੜੇ ਵਿੱਕੀ ਵਾਸੀ ਪਰਸਰਾਮ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਕ ਹੋਰ ਮਾਮਲੇ ’ਚ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪਿੰਡ ਭੋਖੜਾ ਦੇ ਵਾਟਰ ਵਰਕਸ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਵੀਰਬਲ ਸਿੰਘ ਵਾਸੀ ਨੇੜੇ ਵਾਟਰ ਵਰਕਸ ਖੇਮੂਆਣਾ ਵਜੋਂ ਹੋਈ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਪੂਹਲੀ ਵਿਖੇ ਇਕ ਸ਼ੱਕੀ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਔਰਤ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਰਾਜ ਕੌਰ ਵਾਸੀ ਗੁਰਬਖਸ਼ ਪੱਤੀ ਪਿੰਡ ਪੂਹਲਾ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਦਿਆਲਪੁਰਾ ਭਾਈ ਕਾ ਤੋਂ ਆਕਾਸ਼ਦੀਪ ਸਿੰਘ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਭਾਈ ਰੂਪਾ ਤੋਂ ਬਲਦੇਵ ਸਿੰਘ ਨੂੰ 50 ਲੀਟਰ ਲਾਹਣ ਸਮੇਤ ਗ੍ਰਿਫਤਾਰ ਕੀਤਾ ਹੈ।