ਹੈਰੋਇਨ ਤੇ ਲਾਹਣ ਸਣੇ ਛੇ ਕਾਬੂ
ਭਾਰੀ ਮਾਤਰਾ ਹੈਰੋਇਨ ਸਮੇਤ ਛੇ ਵਿਅਕਤੀ ਗ੍ਰਿਫਤਾਰ
Publish Date: Mon, 09 Feb 2026 04:22 PM (IST)
Updated Date: Tue, 10 Feb 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ’ਚ ਹੈਰੋਇਨ ਅਤੇ ਲਾਹਣ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 38.77 ਗ੍ਰਾਮ ਹੈਰੋਇਨ ਅਤੇ 30 ਲੀਟਰ ਲਾਹਣ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਪਿੰਡ ਪੂਹਲਾ ਵਿਖੇ ਛਾਪੇਮਾਰੀ ਕਰਦਿਆਂ ਹਰਜੀਤ ਸਿੰਘ ਵਾਸੀ ਪਿੰਡ ਪੂਹਲੀ ਨੂੰ 30 ਲੀਟਰ ਲਾਹਣ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਚਾਉਕੇ ਪਿੱਥੋਂ ਲਿੰਕ ਰੋਡ ’ਤੇ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਚਾਉਕੇ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਬਾ ਹਦ ਮਾਨਸਾ ਕਲਾਂ ਨੇੜੇ ਇਕ ਸ਼ੱਕੀ ਸੱਤਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਵੀਰਾ ਸਿੰਘ ਵਾਸੀ ਮੌੜ ਖੁਰਦ ਵਜੋਂ ਹੋਈ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਜਸ਼ਨਦੀਪ ਸਿੰਘ ਵਾਸੀ ਪਿੰਡ ਗਾਟਵਾਲੀ ਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਰਾਮਾ ਨੂੰ 15.77 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਦੋਂ ਕਿ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਨੰਦਗੜ੍ਹ ਸੜਕ ’ਤੇ ਨਹਿਰ ਦੀ ਪਟੜੀ ਉੱਪਰ ਪੈਦਲ ਆ ਰਹੇ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਰਹੀ ਤਾਂ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਜਸਬੀਰ ਸਿੰਘ ਵਾਸੀ ਬਸਤੀ ਘੁੱਦਾ ਵਜੋਂ ਹੋਈ ਹੈ।