8 ਗ੍ਰਾਮ ਹੈਰੋਇਨ ਸਣੇ ਇਕ ਕਾਬੂ
8 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Sat, 28 Feb 2026 05:27 PM (IST)
Updated Date: Sun, 01 Mar 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਤ ਮੰਡੀ : ਥਾਣਾ ਸੰਗਤ ਦੀ ਪੁਲਿਸ ਨੇ ਇਕ ਔਰਤ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਦੇ ਪਿੰਡਾਂ ਵਿਚ ਸ਼ੱਕੀ ਪੁਰਸ਼ਾਂ ਦੀ ਭਾਲ ਲਈ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਟੀਮ ਪਿੰਡ ਦੁੱਨੇਵਾਲਾ ਤੋਂ ਮੱਲਵਾਲਾ ਵਿਖੇ ਪੁੱਜੀ ਤਾਂ ਇਕ ਸ਼ੱਕੀ ਔਰਤ ਬੈਠੀ ਦਿਖਾਈ ਦਿੱਤੀ, ਜਿਸ ਦੀ ਸ਼ੱਕ ਪੈਣ ’ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 08 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਪੁਲਿਸ ਵੱਲੋਂ ਕਾਬੂ ਕੀਤੀ ਗਈ ਔਰਤ ਦੀ ਪਛਾਣ ਗੁਰਮੀਤ ਕੌਰ ਪਤਨੀ ਰੇਸ਼ਮ ਸਿੰਘ , ਵਾਸੀ ਮੱਲਵਾਲਾ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਖ਼ਿਲਾਫ਼ ਥਾਣਾ ਸੰਗਤ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।