ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਵਿਧਾਇਕ ਨੇ ਲਿਆ ਜਾਇਜ਼ਾ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਵਿਧਾਇਕ ਨੇ ਲਿਆ ਜਾਇਜਾ
Publish Date: Sat, 07 Feb 2026 05:23 PM (IST)
Updated Date: Sun, 08 Feb 2026 04:03 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਆਮ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਪਹਿਲ ਦਿੰਦਿਆਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡ ਸੇਖਪੁਰਾ ਅਤੇ ਤਿਉਣਾ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਬੀਮਾ ਕਾਰਡ ਬਣਾਏ ਗਏ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ‘ਆਪ’ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਖੁਦ ਪਹੁੰਚ ਕੇ ਕੈਂਪਾਂ ਦੀ ਜਾਂਚ ਕੀਤੀ ਤੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਵਿਧਾਇਕਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਸੋਚ ਹੈ ਕਿ ਕੋਈ ਵੀ ਪੰਜਾਬੀ ਸਿਰਫ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਦਸ ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਮਿਲ ਸਕਦਾ ਹੈ, ਜਿਸ ਨਾਲ ਗਰੀਬ ਤੇ ਮੱਧ ਵਰਗ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੈਂਪ ਲਗਾ ਕੇ ਘਰ ਦੇ ਦਰਵਾਜ਼ੇ ਤਕ ਸਰਕਾਰੀ ਸਹੂਲਤਾਂ ਪਹੁੰਚਾਉਣਾ ‘ਆਪ’ ਦੀ ਪਹਿਲ ਹੈ। ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਬੀਮਾ ਕਾਰਡ ਬਣਵਾ ਕੇ ਸਰਕਾਰ ਦਾ ਧੰਨਵਾਦ ਕੀਤਾ। ਇਲਾਕਾ ਵਾਸੀਆਂ ਨੇ ਕਿਹਾ ਕਿ ਪਹਿਲਾਂ ਅਜਿਹੀਆਂ ਯੋਜਨਾਵਾਂ ਕਾਗਜ਼ਾਂ ਤੱਕ ਸੀਮਿਤ ਰਹਿੰਦੀਆਂ ਸਨ, ਪਰ ਮੌਜੂਦਾ ਸਰਕਾਰ ਲੋਕਾਂ ਨੂੰ ਹਕੀਕਤੀ ਲਾਭ ਦੇ ਰਹੀ ਹੈ। ਲੋਕਾਂ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਨੀਤ ਤੇ ਨੀਤੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਰਪੰਚ ਚੌਧਰੀ ਜਸਵਿੰਦਰ ਕੌਰ ਮੈਂਬਰ ਮਹਿਲਾ ਕਮਿਸ਼ਨ ਪੰਜਾਬ, ਬਲਵਿੰਦਰ ਸਿੰਘ ਗਿੱਲ ਕੌਂਸਲਰ, ਹਲਕਾ ਕੋਆਰਡੀਨੇਟਰ ਹਰਜੀਤ ਸਿੰਘ ਸਰਾਂ, ਅਵਤਾਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਤਲਵੰਡੀ ਸਾਬੋ, ਕੇਵਲ ਸਿੰਘ (ਨਿੱਜੀ ਸਹਾਇਕ ਵਿਧਾਇਕਾ), ਯੂਥ ਆਗੂ ਬਲਜੀਤ ਸਿੰਘ, ਤਰਸੇਮ ਕੁਮਾਰ ਸਿੰਗਲਾ ਬਲਾਕ ਪ੍ਰਧਾਨ, ਗੁਰਾ ਸਿੰਘ ਸੇਖਪੁਰਾ ਤੋਂ ਇਲਾਵਾ ਵੱਡੀ ਗਿਣਤੀ ’ਚ ‘ਆਪ’ ਦੇ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।