ਸਿਹਤ ਜਾਗਰੂਕਤਾ ਮੈਡੀਕਲ ਕੈਂਪ ਦੇ ਮੁੱਖ ਮਹਿਮਾਨ ਸਨਮਾਨਿਤ
ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਟ ਵੱਲੋਂ ਸਿਹਤ ਜਾਗਰੂਕਤਾ ਮੈਡੀਕਲ ਕੈਂਪ ਲਾਇਆ
Publish Date: Fri, 13 Feb 2026 05:45 PM (IST)
Updated Date: Sat, 14 Feb 2026 04:09 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਕੌਮੀ ਸੇਵਾ ਯੋਜਨਾ (ਐਨਐਸਐਸ) ਦੇ ਤਹਿਤ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਦੀਆਂ ਵੱਖ-ਵੱਖ ਇਕਾਈਆਂ ਮਾਤਾ ਸੁੰਦਰੀ ਗਰਲਜ਼ ਕਾਲਜ, ਮਾਤਾ ਸੁੰਦਰੀ ਕਾਲਜ ਆਫ਼ ਐਜੂਕੇਸ਼ਨ, ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਮਾਤਾ ਸੁੰਦਰੀ ਇੰਸਟੀਚਿਊਟ ਆਫ ਨਰਸਿੰਗ ਵੱਲੋਂ ਵਿਦਿਆਰਥਣਾਂ ਦੀ ਸਿਹਤ ਜਾਗਰੂਕਤਾ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਕੌਮੀ ਸੇਵਾ ਯੋਜਨਾ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਅਤੇ ਡਾਇਰੈਕਟਰ ਯੂਥ ਸਰਵਿਸਿਜ਼ ਚੰਡੀਗੜ੍ਹ (ਪੰਜਾਬ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਕੈਂਪ ਦੇ ਉਦਘਾਟਨ ਮੌਕੇ ਏਐਮਓ ਸੀਐੱਚਸੀ ਬਾਲਿਆਂਵਾਲੀ ਤੋਂ ਡਾ. ਕਰਮਜੀਤ ਕੌਰ ਜੌੜਾ ਅਤੇ ਰਾਮਪੁਰਾ ਫੂਲ ਤੋਂ ਡਾ. ਅਭਿਸ਼ੇਕ ਜੌੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐਮ.ਡੀ. ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਕਮ-ਪ੍ਰੋਗਰਾਮ ਅਫਸਰ ਪ੍ਰੋ. ਰਾਜ ਸਿੰਘ ਬਾਘਾ ਨੇ ਦੱਸਿਆ ਕਿ ਸੰਸਥਾ ਪਿਛਲੇ 15 ਸਾਲਾਂ ਤੋਂ ਨਿਰੰਤਰ ਵਿਦਿਆਰਥਣਾਂ ਲਈ ਮੈਡੀਕਲ ਚੈਕਅਪ ਕੈਂਪ ਲਗਾ ਰਹੀ ਹੈ। ਇਸ ਸਾਲ ਵੀ ਐਨਐਸਐਸ ਵਲੰਟੀਅਰਾਂ ਦੀ ਸਿਹਤ ਜਾਂਚ ਕੀਤੀ ਗਈ। ਮੰਚ ਸਕੱਤਰ ਦੀ ਜ਼ਿੰਮੇਵਾਰੀ ਸੀਨੀਅਰ ਪ੍ਰੋ. ਜਸਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਡਾਇਰੈਕਟਰ ਸਿੰਬਲਜੀਤ ਕੌਰ, ਪ੍ਰਸ਼ੋਤਮ ਕੌਰ, ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ, ਗੁਰਪ੍ਰੀਤ ਸਿੰਘ ਲਹਿਰਾ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਸੀਨੀਅਰ ਪ੍ਰੋ. ਰਵਿੰਦਰ ਕੁਮਾਰ, ਮਨਿੰਦਰਪ੍ਰੀਤ ਕੌਰ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਵੀਰਇੰਦਰ ਕੌਰ, ਸੀਨੀਅਰ ਪ੍ਰੋ. ਰਾਜਵਿੰਦਰ ਕੌਰ, ਸੀਨੀਅਰ ਪ੍ਰੋ. ਰਣਜੀਤ ਕੌਰ, ਪ੍ਰੋ. ਹਰਵਿੰਦਰ ਕੌਰ, ਸੀਨੀਅਰ ਪ੍ਰੋ. ਹਰਸ਼ ਰਾਣੀ ਸਮੇਤ ਹੋਰ ਅਧਿਆਪਕ ਅਤੇ ਸਟਾਫ ਮੈਂਬਰ ਵੀ ਹਾਜ਼ਰ ਰਹੇ। ਕੈਂਪ ਦੌਰਾਨ ਵਿਦਿਆਰਥਣਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਜਾਗਰੂਕਤਾ ਅਤੇ ਸਲਾਹਾਂ ਵੀ ਦਿੱਤੀਆਂ ਗਈਆਂ।