ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਣੇ ਪੰਜ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਗ੍ਰਿਫਤਾਰ
Publish Date: Tue, 31 Mar 2026 04:39 PM (IST)
Updated Date: Wed, 01 Apr 2026 04:02 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਪੰਜ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 5.83 ਗਰਾਮ ਹੈਰੋਇਨ, 100 ਨਸ਼ੀਲੀਆਂ ਗੋਲੀਆਂ ਅਤੇ 4 ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਕੋਟ ਸ਼ਮੀਰ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਰਵਿੰਦਰ ਸਿੰਘ ਵਾਸੀ ਪਿੰਡ ਤਿਉਣਾ ਅਤੇ ਸਰਬਜੀਤ ਸਿੰਘ ਵਾਸੀ ਪਿੰਡ ਬੀੜ ਤਲਾਬ ਵਜੋਂ ਹੋਈ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਪਿੰਡ ਜੀਦਾ ਵਿੱਚ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.78 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਹਰਰਾਏਪੁਰ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਸੰਦੀਪ ਸਿੰਘ ਨੂੰ 3.5 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਬਾਅਦ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਰਾਮਸਰਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਰਾਏਪੁਰ ਜ਼ਿਲ੍ਹਾ ਮਾਨਸਾ ਨੂੰ ਚਾਰ ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ।