- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 20 ਵਿਅਕਤੀ ਗ੍ਰਿਫਤਾਰ, 209.29 ਗ੍ਰਾਮ ਹੈਰੋਇਨ, 215 ਨਸ਼ੀਲੀਆਂ ਗੋਲੀਆਂ ਅਤੇ 225 ਕੈਪਸੂਲ ਬਰਾਮਦ

-209.29 ਗ੍ਰਾਮ ਹੈਰੋਇਨ, 215 ਪਾਬੰਦੀਸ਼ੁਦਾ ਗੋਲ਼ੀਆਂ ਤੇ 225 ਕੈਪਸੂਲ ਬਰਾਮਦ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ 20 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਮੁਲਜ਼ਮਾਂ ਕੋਲੋਂ 209.29 ਗ੍ਰਾਮ ਹੈਰੋਇਨ, 215 ਪਾਬੰਦੀਸ਼ੁਦਾ ਗੋਲ਼ੀਆਂ ਤੇ 225 ਕੈਪਸੂਲ ਬਰਾਮਦ ਕੀਤੇ। ਮੁਲਜ਼ਮਾਂ ’ਚ ਦੋ ਔਰਤਾਂ ਵੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਬਠਿੰਡਾ ਦੇ ਬੱਸ ਸਟੈਂਡ ਨੇੜੇ ਇਕ ਸ਼ੱਕੀ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਗੁਰਦੀਪ ਸਿੰਘ ਵਾਸੀ ਨਰੂਆਣਾ ਰੋਡ ਅਮਰਪੁਰਾ ਬਸਤੀ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਧੋਬੀਆਣਾ ਬਸਤੀ ’ਚ ਛਾਪੇਮਾਰੀ ਕਰਦਿਆਂ ਸੁਖਜੀਤ ਕੌਰ ਵਾਸੀ ਕੱਚਾ ਧੋਬੀਆਨਾ ਤੇ ਸੁਖਪ੍ਰੀਤ ਕੌਰ ਵਾਸੀ ਪ੍ਰੀਤ ਨਗਰ ਨੂੰ 21.6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਬੀੜ ਤਲਾਬ ਬਸਤੀ ਵਿੱਚ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਗੁਰਮੀਤ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਿੰਡ ਮਹਿਮਾ ਭਗਵਾਨਾ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਮਹਿਮਾ ਸਰਜਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿੱਚ ਇਸੇ ਥਾਣੇ ਦੀ ਪੁਲਿਸ ਨੇ ਗੋਨਿਆਣਾ ਮੰਡੀ ’ਚ ਛਾਪੇਮਾਰੀ ਕਰਦਿਆਂ ਪਵਨਦੀਪ ਸਿੰਘ ਵਾਸੀ ਗੋਨਿਆਣਾ, ਹੈਪੀ ਸਿੰਘ ਅਤੇ ਵਿਕਾਸ ਦੀਪ ਸਿੰਘ ਵਾਸੀ ਨੇਹੀਆਵਾਲਾ ਨੂੰ 225 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਪੂਹਲੀ ਨੇੜੇ ਇਕ ਵਿਅਕਤੀ ਨੂੰ ਸ਼ੱਕ ਪੈਣ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ, ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਫੜ ਲਿਆ, ਜਿਸ ਦੀ ਪਛਾਣ ਕੁਲਦੀਪ ਸਿੰਘ ਵਾਸੀ ਸੇਮਾ ਕਲਾ ਵਜੋਂ ਹੋਈ ਹੈ।
ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਭੋਡੀਪੁਰਾ ’ਚ ਛਾਪੇਮਾਰੀ ਕਰਦਿਆਂ ਗੁਰਜੀਤ ਸਿੰਘ ਵਾਸੀ ਭੋਡੀਪੁਰਾ ਨੂੰ 170 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਰਾਮਪੁਰਾ ਮੰਡੀ ’ਚ ਛਾਪੇਮਾਰੀ ਕਰਦਿਆਂ ਸੁਖਪਾਲ ਸਿੰਘ ਵਾਸੀ ਸਨ ਸਿਟੀ ਕਲੋਨੀ ਰਾਮਪੁਰਾ ਨੂੰ 50 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਪਿੰਡ ਰਾਮ ਨਿਵਾਸ ਵਿੱਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 45 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ, ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਮਿੰਟੂ ਸਿੰਘ ਵਾਸੀ ਮੰਡੀ ਕਲਾਂ ਵਜੋਂ ਹੋਈ ਹੈ। ਥਾਣਾ ਕੋਟਫੱਤਾ ਦੀ ਪੁਲਿਸ ਨੇ ਪਿੰਡ ਦੀ ਡਰੇਨ ਦੇ ਨੇੜੇ ਆ ਰਹੇ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ, ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਜਗਜੀਤ ਸਿੰਘ ਅਤੇ ਸਤਪਾਲ ਸਿੰਘ ਵਾਸੀ ਪਿੰਡ ਕੋਟਾਭਾਰਾ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਤਲਵੰਡੀ ਸਾਬੋ ਤੋਂ ਬਲਵਿੰਦਰ ਸਿੰਘ, ਖੁਸ਼ਹਾਲ ਸਿੰਘ ਅਤੇ ਸੰਨੀ ਸਿੰਘ ਵਾਸੀ ਤਲਵੰਡੀ ਸਾਹਿਬੋ ਨੂੰ 6.99 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਵੀ ਇਕ ਵਿਅਕਤੀ ਨੂੰ ਹੈਰਇਨ ਸਮੇਤ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਕਰਮਜੀਤ ਕੌਰ ਨੇ ਦੱਸਿਆ ਕਿ ਸੰਗਤ ਕਲਾਂ ਪਿੰਡ ਦੇ ਸੂਏ ਦੇ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਗੁਰਸੇਰ ਸਿੰਘ ਵਾਸੀ ਸੰਗਤ ਕਲਾਂ ਵਜੋਂ ਹੋਈ ਹੈ। ਸੀਆਈਏ ਸਟਾਫ ਇਕ ਦੀ ਪੁਲਿਸ ਨੇ ਪਿੰਡ ਭਗਵਾਨਗੜ੍ਹ ’ਚ ਛਾਪੇਮਾਰੀ ਕਰਦਿਆਂ ਇਕ ਵਿਅਕਤੀ ਨੂੰ 99 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਵੀ ਸਿੰਘ ਵਾਸੀ ਭਗਵਾਨਗੜ੍ਹ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਕਮਾਲੂ ਵਿਖੇ ਛਾਪੇਮਾਰੀ ਕਰਦਿਆਂ ਸ਼ਿੰਦਰ ਸਿੰਘ ਨੂੰ 3 ਗ੍ਰਾਮ ਹੈਰਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਬਲਜੀਤ ਸਿੰਘ ਵਾਸੀ ਝੁੰਬਾ ਨੂੰ ਗ੍ਰਿਫਤਾਰ ਕੀਤਾ ਹੈ।