- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 23 ਵਿਅਕਤੀ ਗ੍ਰਿਫਤਾਰ,

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 23 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 179 ਗ੍ਰਾਮ ਹੈਰੋਇਨ, 510 ਨਸ਼ੀਲੀਆਂ ਗੋਲੀਆਂ, 60 ਕੈਪਸੂਲ ਤੇ 50 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਥਾਣਾ ਕੋਤਵਾਲੀ ਪੁਲਿਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਪੱਕਾ ਕਲਾਂ ਵਜੋਂ ਹੋਈ ਹੈ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਬੰਗੀ ਨਗਰ ਵਿੱਚ ਛਾਪੇਮਾਰੀ ਕਰਦਿਆਂ ਕੰਮੋ ਦੇਵੀ ਵਾਸੀ ਅਮਰਪੁਰਾ ਬਸਤੀ ਨੂੰ 50 ਗ੍ਰਾਮ ਗਾਂਜੇ ਸਮੇਤ ਫੜਿਆ ਹੈ। ਇਸੇ ਥਾਣੇ ਦੀ ਪੁਲਿਸ ਨੇ ਲਾਡੀ ਬਸਤੀ ’ਚ ਛਾਪੇਮਾਰੀ ਕਰਦਿਆਂ ਗੌਰਵ ਕੁਮਾਰ ਵਾਸੀ ਪਰਸਰਾਮ ਨਗਰ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਵੀ ਚਾਰ ਵਿਅਕਤੀਆਂ ਨੂੰ 110 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਖੁਸ਼ਵਿੰਦਰ ਸਿੰ,ਘ ਸੁਖਬੀਰ ਸਿੰਘ, ਵਾਸੀ ਪਿੰਡ ਝੁੰਬਾ, ਰਾਜਦਿਲ ਆਜ਼ਾਦ ਵਾਸੀ ਪਿੰਡ ਬੀੜ ਤਲਾਬ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਲਹਿਰਾ ਮੁਹੱਬਤ ਵਜੋਂ ਹੋਈ। ਇਸੇ ਤਰ੍ਹਾਂ ਥਾਣੇ ਦੀ ਪੁਲਿਸ ਨੇ ਬੱਲੂਆਣਾ ਬਿਰਕ ਕਲਾਂ ਲਿੰਕ ਸੜਕ ’ਤੇ ਤਿੰਨ ਸ਼ੱਕੀ ਲੋਕਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਰਜਿੰਦਰ ਸਿੰਘ, ਮਨਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਵਾਸੀਆਨ ਬੀੜ ਤਲਾਬ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਜੋਧਪੁਰ ਰੋਮਾਣਾ ’ਚ ਛਾਪਾਮਾਰੀ ਕਰਦਿਆਂ ਨਰੇਸ਼ ਕੁਮਾਰ ਵਾਸੀ ਬਾਲਾ ਜੀ ਨਗਰ ਬਠਿੰਡਾ, ਰਾਹੁਲ ਮਸੀਹ ਤੇ ਮਨਪ੍ਰੀਤ ਸਿੰਘ ਵਾਸੀ ਬੀੜ ਤਲਾਬ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਪੂਹਲਾ ਵਿੱਚ ਛਾਪੇਮਾਰੀ ਕਰਦਿਆਂ ਸੁਖਪ੍ਰੀਤ ਸਿੰਘ ਅਤੇ ਸਿਮਰ ਸਿੰਘ ਵਾਸੀਆਨ ਪਿੰਡ ਪੂਹਲਾ ਨੂੰ 3.52 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਰਾਮਪੁਰਾ ਮੰਡੀ ਵਿੱਚ ਛਾਪੇਮਾਰੀ ਕਰਦਿਆਂ ਪਰਮਜੀਤ ਕੌਰ ਨੂੰ 3.50 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਕਰਾੜ ਵਾਲਾ ਵਿਖੇ ਗੁਪਤ ਸੂਚਨਾ ਮਿਲਣ ’ਤੇ ਛਾਪਾਮਾਰੀ ਕਰਦਿਆਂ ਗੁਰਪ੍ਰਤਾਪ ਸਿੰਘ ਨੂੰ 60 ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ, ਜਦਕਿ ਇਸੇ ਥਾਣੇ ਦੀ ਪੁਲਿਸ ਨੇ ਪਿੰਡ ਜੈਦ ਵਿੱਚ ਛਾਪੇਮਾਰੀ ਕਰਦਿਆਂ ਅਜੈਬ ਸਿੰਘ ਨੂੰ 300 ਪਾਬੰਦੀਸ਼ੁਦਾ ਦਵਾਈਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਪੰਜ ਵਿਅਕਤੀਆਂ ਨੂੰ 118 ਗ੍ਰਾਮ ਹੈਰੋਇਨ ਸਮੇਤ ਗ੍ਿਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਪਿੰਡ ਕੋਟ ਗੁਰੂ ਵਿੱਚ ਛਾਪਾਮਾਰੀ ਕਰਦਿਆਂ ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਿੱਟੂ ਸਿੰਘ ਅਤੇ ਜਗਜੀਤ ਸਿੰਘ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਦੁਨੇਵਾਲਾ ਵਿੱਚ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਹਰਮੇਸ਼ ਦੀਪ ਸਿੰਘ ਵਾਸੀ ਪਿੰਡ ਦੁਨੇਵਾਲਾ ਨੂੰ 108 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।