ਵੱਡੀ ਗਿਣਤੀ ’ਚ ਪਾਬੰਦੀਸ਼ੁਦਾ ਪਦਾਰਥਾਂ ਸਣੇ 11 ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਗ੍ਰਿਫਤਾਰ
Publish Date: Tue, 17 Feb 2026 04:54 PM (IST)
Updated Date: Wed, 18 Feb 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 11 ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 42.50 ਗ੍ਰਾਮ ਹੈਰੋਇਨ, 12 ਕਿਲੋ ਭੁੱਕੀ ਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਪੁਲਿਸ ਨੇ ਪਿੰਡ ਬੁਰਜ ਮਹਿਮਾ ਵਿੱਚ ਛਾਪਾਮਾਰੀ ਕਰਦਿਆਂ ਧੀਰਾ ਸਿੰਘ, ਬਲਵੰਤ ਸਿੰਘ, ਲਖਵਿੰਦਰ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਨੂੰ 5.50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਭੁੱਚੋ ਮੰਡੀ ਵਿੱਚ ਛਾਪੇਮਾਰੀ ਕਰਦਿਆਂ ਅਮਨਦੀਪ ਸਿੰਘ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਫੂਲ ਟਾਊਨ ਵਿੱਚ ਛਾਪੇਮਾਰੀ ਕਰਦਿਆਂ ਮਨਪ੍ਰੀਤ ਸਿੰਘ ਵਾਸੀ ਬੁਰਜ ਗਿੱਲ ਨੂੰ 50 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਰਾਮਪੁਰਾ ਮੰਡੀ ’ਚ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਕੇ ਸ਼ੰਕਰ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਫਤਾਰ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਫਾਰਚੂਨਰ ਗੱਡੀ ਨੰਬਰ ਪੀਬੀ 03 ਜੈਡ 1234 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਗਗਨ ਵਾਸੀ ਪਿੰਡ ਅਲੀਪੁਰ ਟੀਟੂ ਖੇੜਾ ਜ਼ਿਲ੍ਹਾ ਸਿਰਸਾ, ਅਰਸ਼ਦੀਪ ਕੌਰ ਵਾਸੀ ਪਿੰਡ ਗੱਗੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਕੌਰ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਪਿੰਡ ਨਰ ਸਿੰਘ ਕਾਲੋਨੀ ਵਿਚ ਛਾਪਾਮਾਰੀ ਕਰਦਿਆਂ ਇਕ ਔਰਤ ਸਰਬਜੀਤ ਕੌਰ ਦੋ ਕਿਲੋ ਭੁੱਕੀ ਸਮੇਤ ਸਮੇਤ ਗ੍ਰਿਫਤਾਰ ਕੀਤਾ ਹੈ।