ਪਾਬੰਦੀਸ਼ੁਦਾ ਪਦਾਰਥਾਂ ਸਣੇ 12 ਜਣੇ ਗ੍ਰਿਫ਼ਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫਤਾਰ, 31 ਗ੍ਰਾਮ ਹੈਰੋਇਨ ਤੇ 165 ਕੈਪਸੂਲ ਬਰਾਮਦ
Publish Date: Wed, 18 Feb 2026 04:35 PM (IST)
Updated Date: Thu, 19 Feb 2026 04:03 AM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 12 ਵਿਅਕਤੀਆਂ ਨੂੰ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 31 ਗਰਾਮ ਹੈਰੋਇਨ ਅਤੇ 165 ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਜਨਤਾ ਨਗਰ ’ਚ ਛਾਪੇਮਾਰੀ ਕਰਦਿਆਂ ਕਮਲਦੀਪ ਸਿੰਘ ਵਾਸੀ ਅਗਰਵਾਲ ਕਲੋਨੀ ਬਠਿੰਡਾ, ਸ਼ਮਸ਼ੇਰ ਸਿੰਘ ਵਾਸੀ ਸਿਵੀਆਂ ਰੋਡ ਬਠਿੰਡਾ, ਰੋਬਿਨ ਵਾਸੀ ਅਮਰੀਕ ਸਿੰਘ ਰੋਡ ਤੇ ਆਸ਼ੂ ਕੁਮਾਰ ਵਾਸੀ ਪ੍ਰਤਾਪ ਨਗਰ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਬਠਿੰਡਾ ਮਲੋਟ ਰੋਡ ’ਤੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਰਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਬਲਤੇਜ ਸਿੰਘ, ਗੁਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਵਾਸੀਆਨ ਪਿੰਡ ਬੀੜ ਤਲਾਬ ਵਜੋਂ ਹੋਈ ਹੈ। ਇਕ ਹੋਰ ਮਾਮਲੇ ’ਚ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕਰਦਿਆਂ ਹਰਮਨਦੀਪ ਸਿੰਘ ਨੂੰ 2.50 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਵੀ ਗੁਪਤ ਸੂਚਨਾ ਦੇ ਆਧਾਰ ’ਤੇ ਰਾਮਪੁਰਾ ਮੰਡੀ ’ਚ ਛਾਪੇਮਾਰੀ ਕਰਦਿਆਂ ਮਨਪ੍ਰੀਤ ਸਿੰਘ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮੌੜ ਕਲਾਂ ਨੂੰ 75 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਦਕਿ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਫੜਿਆ ਹੈ। ਥਾਣਾ ਰਾਮਾ ਮੰਡੀ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਬਾਘਾ ਵਿੱਚ ਛਾਪੇਮਾਰੀ ਕਰਦਿਆਂ ਹਰਸ਼ਦ ਸ਼ਰਮਾ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਰਾਮਸਰਾ ਵਿੱਚ ਛਾਪੇਮਾਰੀ ਕਰਦਿਆਂ ਕ੍ਰਿਸ਼ਨ ਸਿੰਘ ਨੂੰ 90 ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।