ਐਚਪੀਵੀ ਵੈਕਸੀਨੇਸ਼ਨ ਪ੍ਰੋਗਰਾਮ ਬਾਰੇ ਸਟਾਫ ਨੂੰ ਦਿੱਤੀ ਸਿਖਲਾਈ
ਐਚਪੀਵੀ ਵੈਕਸੀਨੇਸ਼ਨ ਪ੍ਰੋਗਰਾਮ ਬਾਰੇ ਸਟਾਫ ਨੂੰ ਸਿਖਲਾਈ ਦਿੱਤੀ
Publish Date: Sat, 17 Jan 2026 05:17 PM (IST)
Updated Date: Sun, 18 Jan 2026 04:07 AM (IST)

-ਕੁੜੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਪ੍ਰੋਗਰਾਮ ਸ਼ੁਰੂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਤ ਮੰਡੀ : ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਕੁੜੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਅਤੇ ਜਾਨ ਲੇਵਾ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਐੱਚਪੀਵੀ ਵੈਕਸੀਨ ਪ੍ਰੋਗਰਾਮ ਸ਼ੁਰੂ ਹੋ ਰਿਹਾ ਹੈ। ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੁਦਾਇਕ ਸਿਹਤ ਕੇਂਦਰ ਸੰਗਤ ਵਿਖੇ ਇਕ ਦਿਨਾ ਸਿਖਲਾਈ ਕੈਂਪ ਲਗਾਇਆ, ਜਿਸ ਦੀ ਪ੍ਰਧਾਨਗੀ ਐੱਸਐੱਮਓ ਡਾ. ਪਾਮਿਲ ਬਾਂਸਲ ਨੇ ਕੀਤੀ। ਇਸ ਕੈਂਪ ਵਿਚ ਸਿਹਤ ਬਲਾਕ ਸੰਗਤ ਦੀਆਂ ਸਮੂਹ ਸੀਐੱਚਓ, ਏਐਨਐਮ ਅਤੇ ਸਿਹਤ ਸੁਪਰਵਾਈਜ਼ਰ ਨੇ ਹਿੱਸਾ ਲਿਆ। ਇਸ ਮੌਕੇ ਡਾ. ਬਾਂਸਲ ਨੇ ਦੱਸਿਆ ਕਿ ਐੱਚਪੀਵੀ ਵਾਇਰਸ ਕਾਰਨ ਹੋਣ ਵਾਲਾ ਸਰਵਾਈਕਲ ਕੈਂਸਰ ਮਹਿਲਾਵਾਂ ਵਿੱਚ ਇਕ ਗੰਭੀਰ ਸਿਹਤ ਸਮੱਸਿਆ ਬਣਦਾ ਜਾ ਰਿਹਾ ਹੈ, ਜਿਸ ਤੋਂ ਬਚਾਅ ਲਈ ਐੱਚਪੀਵੀ ਵੈਕਸੀਨ ਇਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਉਪਾਅ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਉਮਰ ਦੀਆਂ ਲੜਕੀਆਂ ਨੂੰ ਸਮੇਂ ਸਿਰ ਵੈਕਸੀਨ ਲਗਾ ਕੇ ਭਵਿੱਖ ਵਿੱਚ ਕੈਂਸਰ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਦਿੱਤੀ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਮਾਪਿਆਂ ਅਤੇ ਸਮੁਦਾਇ ਨੂੰ ਐੱਚਪੀਵੀ ਵੈਕਸੀਨ ਸਬੰਧੀ ਸਹੀ ਅਤੇ ਵਿਗਿਆਨਕ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਗਲਤਫ਼ਹਿਮੀ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਅਤੇ ਸਹੀ ਜਾਣਕਾਰੀ ਹੀ ਇਸ ਪ੍ਰੋਗਰਾਮ ਦੀ ਸਫਲਤਾ ਦੀ ਕੁੰਜੀ ਹੈ। ਪ੍ਰੋਗਰਾਮ ਟ੍ਰੇਨਰ ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ, ਸੀਮਾ ਰਾਣੀ, ਸੰਦੀਪ ਕੌਰ ਤੇ ਕਿਰਨਦੀਪ ਕੌਰ ਨੇ ਐਚਪੀਵੀ ਵੈਕਸੀਨ ਦੀ ਮਹੱਤਤਾ, ਟਾਰਗੇਟ ਗਰੁੱਪ, ਡੋਜ਼ ਸ਼ੈਡਿਊਲ, ਵੈਕਸੀਨ ਸਟੋਰੇਜ, ਕੋਲਡ ਚੇਨ ਮੈਨੇਜਮੈਂਟ, ਵੈਕਸੀਨੇਸ਼ਨ ਦੀ ਸਹੀ ਪ੍ਰਕਿਰਿਆ, ਅਤੇ ਉਨ੍ਹਾਂ ਦੇ ਪ੍ਰਬੰਧ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵੈਕਸੀਨੇਸ਼ਨ ਸਬੰਧੀ ਰਿਕਾਰਡ ਰੱਖਣ, ਰਿਪੋਰਟਿੰਗ ਅਤੇ ਮਾਨੀਟਰਿੰਗ ਪ੍ਰਣਾਲੀ ਬਾਰੇ ਵੀ ਸਮਝਾਇਆ ਗਿਆ।