ਮੇਅਰ ਵੱਲੋਂ ਇੰਟਰਲਾਕਿੰਗ ਟਾਇਲਾਂ ਦੇ ਕੰਮ ਦਾ ਉਦਘਾਟਨ
ਮੇਅਰ ਨੇ ਸ਼ਕਤੀ ਵਿਹਾਰ ਕਲੋਨੀ ਵਿਚ 14 ਲੱਖ ਰੁਪਏ ਦੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਕੀਤਾ ਉਦਘਾਟਨ
Publish Date: Sun, 25 Jan 2026 05:30 PM (IST)
Updated Date: Mon, 26 Jan 2026 04:07 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸ਼ਕਤੀ ਵਿਹਾਰ ਕਲੋਨੀ, ਬੱਲਾਰਾਮ ਨਗਰ ਵਿਚ ਲਗਭਗ 14 ਲੱਖ ਰੁਪਏ ਦੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਇਲਾਕਾ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਨਾਲ ਕੌਂਸਲਰ ਬੇਅੰਤ ਸਿੰਘ ਰੰਧਾਵਾ, ਕੌਂਸਲਰ ਉਮੇਸ਼ ਗੋਗੀ, ਅਮਰਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਦੇਵ ਸਿੰਘ, ਐਡਵੋਕੇਟ ਸੰਜੀਵ ਗੋਇਲ, ਚਿਮਨ ਲਾਲ, ਪ੍ਰਿੰਸ ਮਿੱਤਲ, ਸਤਪਾਲ ਸਿੰਘ, ਸੁਰਿੰਦਰ ਕੁਮਾਰ, ਗੁਰਚਰਨ ਸਿੰਘ ਮਾਨ, ਹਰਬੰਸ ਸਿੰਘ, ਭੁਪਿੰਦਰ ਸਿੰਘ ਬਰਾੜ, ਮੱਖਣ ਸਿੰਘ, ਜਸਪਾਲ ਜਿੰਦਲ ਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਮੌਜੂਦ ਸਨ। ਇਸ ਮੌਕੇ ਮੇਅਰ ਮਹਿਤਾ ਨੇ ਕਿਹਾ ਕਿ ਨਿਗਮ ਦਾ ਟੀਚਾ ਸ਼ਹਿਰ ਦੇ ਹਰ ਵਾਰਡ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਵਸਨੀਕਾਂ ਲਈ ਇੱਕ ਸਾਫ਼, ਸੁਰੱਖਿਅਤ ਅਤੇ ਬਿਹਤਰ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੰਟਰਲਾਕਿੰਗ ਟਾਈਲਾਂ ਲਾਉਣ ਨਾਲ ਗਲੀਆਂ ਦਾ ਰੂਪ ਬਦਲ ਜਾਵੇਗਾ, ਡਰੇਨੇਜ ਦੀਆਂ ਸਮੱਸਿਆਵਾਂ ਘੱਟ ਹੋਣਗੀਆਂ ਤੇ ਸਥਾਨਕ ਨਿਵਾਸੀਆਂ ਨੂੰ ਆਉਣ ਜਾਣ ਵਿੱਚ ਸਹੂਲਤ ਮਿਲੇਗੀ। ਸਥਾਨਕ ਨਿਵਾਸੀਆਂ ਨੇ ਮੇਅਰ ਮਹਿਤਾ ਦਾ ਧੰਨਵਾਦ ਕੀਤਾ। ਅੰਤ ’ਚ ਮੇਅਰ ਨੇ ਭਰੋਸਾ ਦਿੱਤਾ ਕਿ ਖੇਤਰ ’ਚ ਵਿਕਾਸ ਕਾਰਜ ਭਵਿੱਖ ’ਚ ਵੀ ਜਾਰੀ ਰਹਿਣਗੇ ਤੇ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।